ਪੰਜਾਬ ਵਿੱਚ 2022 ਦੀਆਂ ਚੋਣਾਂ ਵੀ ਨੇੜੇ ਆ ਰਹੀਆਂ ਹਨ। ਪੰਜਾਬ ਵਿੱਚ ਬੇਰੁਜ਼ਗਾਰੀ ਦਾ ਮੁੱਦਾ ਵੀ ਬਹੁਤ ਵੱਡਾ ਹੈ । ਜਿਸ ਨੂੰ ਲੈ ਕੇ ਬੇਰੁਜਗਾਰਾਂ ਵੱਲੋਂ ਜਦੋਂ ਵੀ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਵਿੱਚ ਕੋਈ ਵੀ ਪ੍ਰੋਗਰਾਮ ਕਰਨ ਜਾਂਦੇ ਹੈ ਤਾਂ ਉਨ੍ਹਾਂ ਨੂੰ ਸਮਾਗਮਾਂ ਵਾਲੀ ਜਗਾ ਤੇ ਪਹੁੰਚ ਕੇ ਕਾਲੀਆਂ ਝੰਡੀਆਂ ਦਿਖਾਉਂਦੇ ਹਨ । ਅੱਜ ਜਦੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮਹਿਲ ਕਲਾਂ ਅਨਾਜ ਮੰਡੀ ਵਿੱਚ ਪਹੁੰਚੇ ਤਾਂ ਅਜੇ ਆਪਣਾ ਭਾਸ਼ਣ ਸ਼ੁਰੂ ਕਰਨ ਹੀ ਲੱਗੇ ਸਨ ਤਾਂ ਉਸੇ ਟਾਈਮ ਬੇਰੁਜਗਾਰਾਂ ਵੱਲੋਂ ਚੰਨੀ ਖਿਲਾਫ ਨਾਅਰੇਬਾਜ਼ੀ ਸ਼ੁਰੂ ਕੀਤੀ।ਜਦੋਂ ਬੇਰੁਜਗਾਰਾਂ ਵੱਲੋਂ ਨਾਅਰੇਬਾਜ਼ੀ ਸ਼ੁਰੂ ਕੀਤੀ ਤਾਂ ਮੌਕੇ ਤੇ ਪੁਲਿਸ ਨੇ ਪ੍ਰਦਰਸ਼ਨ ਕਾਰੀਆਂ ਨੂੰ ਕਾਬੂ ਕਰ ਲਿਆ ਗਿਆ
ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀ ਜਾਂ ਤਾਂ ਉਨ੍ਹਾਂ ਨਾਲ ਆ ਕੇ ਗੱਲ ਕਰਨ ਜਾਂ ਫਿਰ ਅਜਿਹੇ ਪ੍ਰਦਰਸ਼ਨਾਂ ਤੋਂ ਬਾਜ਼ ਆਉਣ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਮੰਚ ਤੋਂ ਚਿਤਾਵਨੀ ਦਿੰਦਿਆਂ ਕਿਹਾ, ‘ਭਾਵੇਂ ਪਹਿਲਾਂ ਵਾਲਾ ਮੁੱਖ ਮੰਤਰੀ ਸੁੱਤਾ ਨਹੀਂ ਉੱਠਦਾ ਸੀ ਤੇ ਮੈਂ ਹੁਣ ਸੌਂ ਕੇ ਨਹੀਂ ਵੇਖਿਆ, ਜਦੋਂ ਮਰਜ਼ੀ ਮੇਰੇ ਦਰਬਾਰ ਆਓ ਤੇ ਆਪਣੇ ਮਸਲੇ ਹੱਲ ਕਰਵਾਓ।’ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਜੇ ਦਸ ਹਜ਼ਾਰ ਦੇ ਇਕੱਠ ’ਚੋਂ ਦਸ ਬੰਦੇ ਆ ਕੇ ਪ੍ਰਦਰਸ਼ਨ ਕਰਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਹੁਣ ਪਰਚੇ ਹੋਣਗੇ।
PUNJAB




INDIA








WORLD










