ਪੰਜਾਬ ਦੇ ਪਠਾਨਕੋਟ ਵਿਖੇ ਪਿਛਲੇ ਦਿਨੀਂ ਆਰਮੀ ਕੈਂਪ ਦੇ ਨੇੜੇ ਬੰਬ ਫਟਿਆ ਸੀ । ਉਸ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਚੌਕਸੀ ਵਧਾ ਦਿੱਤੀ ਗਈ। ਲੰਘੀ ਰਾਤ ਫਾਜਿਲਕਾ ਪੁਲਿਸ ਵੱਲੋਂ ਬਠਿੰਡਾ ਤੋਂ ਮੋਟਰਸਾਈਕਲ ਸਵਾਰਾਂ ਕੋਲੋਂ ਦੋ ਜਿੰਦਾਂ ਹੈਂਡ ਗ੍ਰੇਨੇਡ ਬਰਾਮਦ ਕੀਤੇ ਹਨ।। ਮੋਟਰਸਾਈਕਲ ਸਵਾਰ ਦੋ ਵਿਅਕਤੀ ਇੱਕ ਬੈਗ ਵਿੱਚ ਲੁਕੋ ਕੇ ਇਹ ਗ੍ਰੇਨੇਡ ਲੈ ਕੇ ਜਾ ਰਹੇ ਸਨ, ਜਿਨ੍ਹਾਂ ਨੇ ਪੁਲਿਸ ਨੂੰ ਵੇਖ ਕੇ ਬੈਗ ਸੁੱਟ ਦਿੱਤਾ ਅਤੇ ਫਰਾਰ ਹੋ ਗਏ। ਪੁਲਿਸ ਨੇ ਬੈਗ ਨੂੰ ਕਬਜ਼ੇ ਵਿੱਚ ਲੈ ਕੇ ਮਾਮਲਾ ਦਰਜ ਕਰ ਲਿਆ ਹੈ।
ਫਾਜ਼ਿਲਕਾ ਪੁਲਿਸ ਦੇ ਸਪੈਸ਼ਲ ਸਟਾਫ਼ ਦੇ ਏ.ਐਸ.ਆਈ ਹਰਦਿਆਲ ਸਿੰਘ ਨੇ ਦੱਸਿਆ ਕਿ ਉਹ ਆਪਣੀ ਪੁਲਿਸ ਟੀਮ ਸਮੇਤ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਰਿੰਗ ਰੋਡ ਬਾਈਪਾਸ ਬਠਿੰਡਾ ਨੇੜੇ ਨਹਿਰੀ ਪੁਲ ‘ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਇੱਕ ਕਾਲੇ ਰੰਗ ਦਾ ਪਲੱਸਰ ਮੋਟਰਸਾਈਕਲ ਬਿਨਾਂ ਨੰਬਰ ਪਲੇਟ ਵਾਲਾ ਮਲੋਟ ਬਠਿੰਡਾ ਰੋਡ ਤੋਂ ਰਿੰਗ ਰੋਡ ਵੱਲ ਆ ਰਿਹਾ ਸੀ, ਜਿਸ ‘ਤੇ ਦੋ ਅਣਪਛਾਤੇ ਵਿਅਕਤੀ ਸਵਾਰ ਸਨ ਅਤੇ ਉਨ੍ਹਾਂ ਨੇ ਚਾਦਰ ਲੈ ਕੇ ਮੂੰਹ ਕੱਪੜੇ ਨਾਲ ਢੱਕਿਆ ਹੋਇਆ ਸੀ। ਅਚਾਨਕ ਪੁਲਿਸ ਦੀ ਚੈਕਿੰਗ ਦੇਖ ਕੇ ਉਹ ਘਬਰਾ ਗਿਆ ਅਤੇ ਪਿੱਛੇ ਤੋਂ ਆਪਣਾ ਮੋਟਰਸਾਈਕਲ ਮੋੜਨ ਲੱਗਾ। ਜਦੋਂ ਪੁਲਿਸ ਟੀਮ ਨੂੰ ਸ਼ੱਕ ਹੋਇਆ ਤਾਂ ਉਨ੍ਹਾਂ ਦਾ ਪਿੱਛਾ ਕਰਕੇ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਮੋਟਰਸਾਈਕਲ ‘ਤੇ ਦੌੜਦੇ ਸਮੇਂ ਉਸ ਦਾ ਬੈਗ ਜ਼ਮੀਨ ‘ਤੇ ਡਿੱਗ ਗਿਆ, ਜਿਸ ਦੌਰਾਨ ਪੁਲਿਸ ਟੀਮ ਨੇ ਉਸ ਦਾ ਪਿੱਛਾ ਵੀ ਕੀਤਾ ਪਰ ਉਹ ਮੋਟਰਸਾਈਕਲ ‘ਤੇ ਫਰਾਰ ਹੋਣ ‘ਚ ਕਾਮਯਾਬ ਹੋ ਗਿਆ।
ਉਨ੍ਹਾਂ ਦੱਸਿਆ ਕਿ ਪੁਲਿਸ ਨੇ ਡਿੱਗੇ ਬੈਗ ਨੂੰ ਕਬਜ਼ੇ ਵਿੱਚ ਲੈ ਕੇ ਜਦੋਂ ਚੈਕ ਕੀਤਾ ਤਾਂ ਉਸ ‘ਚੋਂ ਕੱਪੜੇ ‘ਚ ਲਪੇਟ ਕੇ ਰੱਖੇ 2 ਜਿੰਦਾ ਹੈੱਡ ਗ੍ਰਨੇਡ ਬੰਬ ਬਰਾਮਦ ਹੋਏ। ਇਸਤੋਂ ਬਾਅਦ ਮਾਮਲੇ ਦੀ ਜਾਣਕਾਰੀ ਏ.ਆਈ.ਜੀ ਸਪੈਸ਼ਲ ਸਟਾਫ਼ ਫਾਜ਼ਿਲਕਾ ਨੂੰ ਦਿੱਤੀ ਗਈ ਅਤੇ ਫ਼ਰਾਰ ਮੋਟਰਸਾਈਕਲ ਸਵਾਰਾਂ ਖ਼ਿਲਾਫ਼ ਵਿਸਫੋਟਕ ਪਦਾਰਥ ਐਕਟ 1908 ਦੀਆਂ ਧਾਰਾਵਾਂ 3, 4 ਅਤੇ 5 ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੀ.ਸੀ.ਆਰ ਅਤੇ ਜ਼ਿਲ੍ਹੇ ਦੇ ਸਾਰੇ ਥਾਣਿਆਂ ਨੂੰ ਚੌਕਸ ਕਰ ਦਿੱਤਾ ਗਿਆ ਹੈ।
‘ਪੁਲਿਸ ਲਈ ਗੁੱਥੀ ਬਣੇ ਗ੍ਰੇਨੇਡ’
ਫਾਜ਼ਿਲਕਾ ਪੁਲਿਸ ਨੇ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਖ਼ਿਲਾਫ਼ ਵਿਸਫੋਟਕ ਪਦਾਰਥ ਐਕਟ 1908 ਦੀਆਂ ਧਾਰਾਵਾਂ 3, 4 ਅਤੇ 5 ਤਹਿਤ ਮਾਮਲਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ, ਤਾਂ ਜੋ ਉਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਪਤਾ ਲਗਾਇਆ ਜਾ ਸਕੇ ਕਿ ਇਹ ਗ੍ਰਨੇਡ ਕਿੱਥੋਂ ਆਏ ਸਨ ਅਤੇ ਉਨ੍ਹਾਂ ਨੂੰ ਕਿੱਥੇ ਵਰਤਿਆ ਜਾਣਾ ਸੀ? ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਫਾਜ਼ਿਲਕਾ ਪੁਲਿਸ ਤੋਂ ਇਲਾਵਾ ਬਠਿੰਡਾ ਪੁਲਿਸ ਨੇ ਫਰਾਰ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
PUNJAB




INDIA








WORLD










