ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ 44 ਵੇਂ ਪ੍ਰਧਾਨ ਦੀ ਸਰਬਸੰਮਤੀ ਨਾਲ ਚੋਣ ਕਰ ਦਿੱਤੀ ਹੈ ਜਿਸ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ 44 ਵਾਂ ਨਵਾਂ ਪ੍ਰਧਾਨ ਬਣਾ ਦਿੱਤਾ ਗਿਆ ਹੈ
ਪ੍ਧਾਨ ਦੇ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਅਤੇ ਮਿੱਠੂ ਸਿੰਘ ਕਾਹਨੇਕੇ ਵਿਚਕਾਰ ਵੋਟਿੰਗ ਹੋਈ, ਜਿਸ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ ਵੱਧ ਵੋਟਾਂ ਪਈਆਂ ਅਤੇ ਉਹ ਚੋਣ ਜਿੱਤ ਗਏ।
ਜ਼ਿਕਰਯੋਗ ਹੈ ਕਿ ਸਿੱਖ ਗੁਰਦੁਆਰਾ ਐਕਟ-1925 ਅਨੁਸਾਰ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ 5 ਸਾਲ ਬਾਅਦ ਅਤੇ ਕਾਰਜਕਾਰਨੀ ਕਮੇਟੀ ਦੀ ਚੋਣ 1 ਸਾਲ ਬਾਅਦ ਹੁੰਦੀ ਹੈ। ਸੋਮਵਾਰ (29 ਨਵੰਬਰ) ਸ਼੍ਰੋਮਣੀ ਕਮੇਟੀ ਦਾ ਸਾਲਾਨਾ ਚੋਣ ਇਜਲਾਸ ਹੋਣ ਜਾ ਹੋਇਆ, ਜਿਸ ਵਿੱਚ ਪ੍ਰਧਾਨ ਸਮੇਤ 15 ਮੈਂਬਰੀ ਕਾਰਜਕਾਰਨੀ ਚੁਣੀ ਜਾਵੇਗੀ। ਸਭ ਤੋਂ ਲੰਬਾ ਸਮਾਂ (25 ਸਾਲਾਂ ਤੋਂ ਜ਼ਿਆਦਾ) ਸ਼੍ਰੋਮਣੀ ਕਮੇਟੀ ਪ੍ਰਧਾਨ ਰਹਿਣ ਵਾਲੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਸਨ। ਬੀਬੀ ਜਗੀਰ ਕੌਰ ਸ਼੍ਰੋਮਣੀ ਕਮੇਟੀ ਦੇ 43ਵੇਂ ਪ੍ਰਧਾਨ ਹਨ। ਸ਼੍ਰੋਮਣੀ ਕਮੇਟੀ ਸਦਨ ਵਿਚ ਬਹੁਮਤ ਸ਼੍ਰੋਮਣੀ ਅਕਾਲੀ ਦਲ (ਬਾਦਲ) ਕੋਲ ਹੈ, ਇਸ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਦੇ ਸਾਰੇ ਅਧਿਕਾਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਕੋਲ ਹਨ।
ਇਹ ਵੀ ਦੱਸਣਾ ਬਣਦਾ ਹੈ ਕਿ ਪਹਿਲਾਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਭਾਈ ਹਰਜਿੰਦਰ ਸਿੰਘ ਧਾਮੀ ਦੇ ਨਾਂਅ ਸ਼੍ਰੋਮਣੀ ਕਮੇਟੀ ਦੇ ਨਵੇਂ ਬਣਨ ਵਾਲੇ ਪ੍ਰਧਾਨ ਲਈ ਸਭ ਤੋਂ ਵੱਧ ਚਰਚਾ ਵਿੱਚ ਸਨ। ਇਸਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨੀ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਬੈਠਕ ਵਿੱਚ ਬੀਬੀ ਜਗੀਰ ਕੌਰ ਨੂੰ ਵਿਧਾਨ ਸਭਾ ਚੋਣਾਂ ‘ਚ ਵੱਡੀ ਜ਼ਿੰਮੇਵਾਰੀ ਦੇਣ ਦੀ ਗੱਲ ਆਖ ਕੇ ਨਵੇਂ ਪ੍ਰਧਾਨ ਦੀ ਦੌੜ ਵਿਚੋਂ ਬਾਹਰ ਰੱਖਣ ਦੇ ਸੰਕੇਤ ਦਿੱਤੇ ਸਨ।
PUNJAB




INDIA








WORLD










