ਮੋਦੀ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ ਨੂੰ ਲੋਕ ਸਭਾ ਅਤੇ ਰਾਜ ਸਭਾ ਵਿੱਚ ਰੱਦ ਕਰ ਦਿੱਤਾ ਹੈ ਅਤੇ ਹੋਰ ਵੀ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਪਰ ਅਜੇ ਵੀ ਤਿੰਨ ਮੰਗਾਂ ਨਹੀਂ ਮੰਨੀਆਂ ਗਈਆਂ। ਜਿਸ ਨੂੰ ਲੈ ਕੇ ਕਿਸਾਨ ਆਗੂ ਗੁਰਨਾਮ ਸਿੰਘ ਚੜ੍ਹਨੀ ਨੇ ਸਾਫ਼ ਕਰ ਦਿੱਤਾ ਕਿ ਜਿੰਨੀ ਦੇਰ ਕਿਸਾਨਾਂ ਦੀ ਸਾਰੀਆਂ ਮੰਗਾਂ ਨਾ ਮੰਨੀਆਂ ਤਾਂ ਅੰਦੋਲਨ ਜਾਰੀ ਰਹੇਗਾ।
ਗੁਰਨਾਮ ਸਿੰਘ ਚੜੂਨੀ ਨੇ ਕਿਹਾ ਹੈ ਕਿ ਕਿਸਾਨਾਂ ਦੀ ਤਿੰਨ ਮੰਗਾਂ ਨੂੰ ਅਜੇ ਸਵੀਕਾਰ ਨਹੀਂ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਹੁਣ ਤਕ ਕਿਸਾਨਾਂ ਦੀਆਂ ਤਿੰਨ ਹੋਰ ਮੰਗਾਂ ‘ਤੇ ਗੱਲ ਨਹੀਂ ਕੀਤੀ ਹੈ। ਐਮਐਸਪੀ ਗਾਰੰਟੀ, ਕਿਸਾਨਾਂ ‘ਤੇ ਦਰਜ ਐਫਆਈਆਰ ਤੇ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਮਿਲ ਜਾਂਦਾ ਉਦੋਂ ਤਕ ਸਾਡਾ ਅੰਦੋਲਨ ਜਾਰੀ ਰਹੇਗਾ।
ਸੰਯੁਕਤ ਕਿਸਾਨ ਮੋਰਚਾ ਵੱਲੋਂ ਪੀਐਮ ਮੋਦੀ ਨੂੰ ਇਕ ਲੇਟਰ ਵੀ ਲਿਖਿਆ ਗਿਆ ਹੈ। ਇਸ ਲੇਟਰ ‘ਚ ਐਸਕੇਐਮ ਨੇ ਆਪਣੀਆਂ ਬਾਕੀ ਤਿੰਨਾਂ ਮੰਗਾਂ ਨੂੰ ਉਠਾਇਆ ਹੈ।
ਜ਼ਿਕਰਯੋਗ ਹੈ ਕਿ ਅਜਿਹੇ ਕਿਆਸ ਲਾਏ ਜਾ ਰਹੇ ਸੀ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਬਿੱਲ ਸੰਸਦ ‘ਚ ਪਾਸ ਹੋਣ ਤੋਂ ਬਾਅਦ ਕਿਸਾਨ ਅੰਦੋਲਨ ਖਤਮ ਹੋ ਸਕਦਾ ਹੈ। ਸੰਯੁਕਤ ਕਿਸਾਨ ਮੋਰਚਾ ਨੇ ਹਾਲਾਂਕਿ ਕਿਹਾ ਹੈ ਕਿ ਉਹ ਜਲਦ ਹੀ ਅੰਦੋਲਨ ਨੂੰ ਲੈ ਕੇ ਵੱਡਾ ਫੈਸਲਾ ਕਰਨਗੇ।
ਸੰਯੁਕਤ ਕਿਸਾਨ ਮੋਰਚਾ (SKM) ਦੀ ਇਕ ਅਹਿਮ ਮੀਟਿੰਗ ਬੁੱਧਵਾਰ ਯਾਨੀ 1 ਦਸੰਬਰ ਨੂੰ ਹੋਵੇਗੀ ਕਿ ਕੀ ਕਿਸਾਨ ਆਪਣਾ ਅੰਦੋਲਨ ਜਾਰੀ ਰੱਖਣਗੇ ਜਾਂ ਘਰ ਪਰਤਣ ਦਾ ਫੈਸਲਾ ਕਰਨਗੇ। ਹਾਲਾਂਕਿ, ਰਾਕੇਸ਼ ਟਿਕੈਤ ਵਰਗੇ ਵੱਡੇ ਕਿਸਾਨ ਨੇਤਾ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ‘ਤੇ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ।
ਗੁਰਨਾਮ ਸਿੰਘ ਨੇ ਸਾਫ਼ ਕੀਤਾ ਹੈ ਕਿ ਐਮਐਸਪੀ ਦੀ ਮੰਗ ਤਿੰਨ ਖੇਤੀ ਕਾਨੂੰਨਾਂ ਤੋਂ ਜ਼ਿਆਦਾ ਪੁਰਾਣੀ ਹੈ। ਕਿਸਾਨ ਨੇਤਾ ਨੇ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਖਿਲਾਫ ਲੜਾਈ 2020 ਸ਼ੁਰੂ ਹੋਈ। ਪਰ ਐਮਐਸਪੀ ਦੀ ਲੜਾਈ ਤਾਂ ਅਸੀਂ ਸਾਲੋਂ ਲੜਦੇ ਆ ਰਹੇ ਹਾਂ।
PUNJAB




INDIA








WORLD










