ਪੰਜਾਬ ਵਿੱਚ 2022 ਦੀਆਂ ਚੋਣਾਂ ਨੂੰ ਲੈ ਕੇ ਉਥਲ ਪੁਥਲ ਹੋਣੀ ਸ਼ੁਰੂ ਹੋ ਗਈ ਹੈ । ਅੱਜ ਪੰਜਾਬ ਦਾ ਮਸ਼ਹੂਰ ਗਾਇਕ ਸ਼ਭਦੀਪ ਸਿੰਘ ਸਿੱਧੂ ਮੂਸੇਵਾਲਾ ਕਾਂਗਰਸ ਵਿੱਚ ਸ਼ਾਮਿਲ ਹੋ ਗਿਆ ਹੈ । ਇਸ ਮੌਕੇ ਸਿੱਧੂ ਨੂੰ ਕਾਂਗਰਸ ਵਿੱਚ ਸ਼ਾਮਿਲ ਕਰਨ ਲਈ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ,ਮੰਤਰੀ ਰਾਜ ਕੁਮਾਰ ਵੇਰਕਾ ਹਾਜਰ ਸਨ । ਦੱਸ ਦੇਈਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਕੇ ਸਿਆਸੀ ਪਾਰੀ ਦੀ ਸ਼ੁਰੂਆਤ ਕਰ ਦਿੱਤੀ ਹੈ। ਪਿਛਲੇ ਕੁਝ ਦਿਨਾਂ ਤੋਂ ਚਰਚਾ ਹੈ ਕਿ ਉਹ ਮਾਨਸਾ ਤੋਂ ਵਿਧਾਨ ਸਭਾ ਚੋਣ ਲੜ ਸਕਦੇ ਹਨ। ਹੁਣ ਉਹ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਅੱਜ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੀ ਅਗਵਾਈ ਹੇਠ ਉਹ ਕਾਂਗਰਸ ਵਿੱਚ ਸ਼ਾਮਲ ਹੋਏ
ਸੰਨੀ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਲਿਖਿਆ ਸੀ ਕਿ ਇੱਕ ਸੈਲੀਬ੍ਰਿਟੀ ਦੀ ਆਪਣੀ ਜ਼ਿੰਦਗੀ ਤੇ ਆਪਣੇ ਫ਼ੈਸਲੇ ਹੁੰਦੇ ਹਨ। ਸਿੱਧੂ ਮੂਸੇਵਾਲਾ ਦੇ ਵੀ ਕੁਝ ਸੁਫਨੇ ਹਨ ਪਰ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਕਿਉਂਕਿ ਰਾਜਨੀਤੀ ਵਿੱਚ ਆ ਕੇ ਉਹ ਗਾਉਣਾ ਨਹੀਂ ਛੱਡਣਗੇ।
ਕਾਬਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਆਪਣੇ ਗੀਤਾਂ ਤੇ ਤਲਖ਼ ਸੁਭਾਅ ਨੂੰ ਲੈ ਕੇ ਹਮੇਸ਼ਾ ਵਿਵਾਦਾਂ ਵਿੱਚ ਰਿਹਾ ਹੈ। ਹੁਣ ਆਪਣੇ ਚੋਣ ਮੈਦਾਨ ਵਿੱਚ ਉੱਤਰਨ ਦੇ ਫ਼ੈਸਲੇ ਨੂੰ ਲੈ ਕੇ ਉਹ ਮੁੜ ਤੋਂ ਚਰਚਾ ਵਿੱਚ ਹੈ।
PUNJAB




INDIA








WORLD










