ਪੰਜਾਬ ਵਿੱਚ ਚੋਣਾਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ । ਅੱਜ ਕੈਪਟਨ ਨੇ ਆਪਣੀ ਪਾਰਟੀ ਦਾ ਚੰਡੀਗੜ੍ਹ ਵਿੱਚ ਦਫਤਰ ਖੋਲ ਦਿੱਤਾ ਹੈ । ਤੇ ਰਸਮੀ ਤੌਰ ਤੇ ਆਪਣੀ ਨਵੀ ਸਿਆਸੀ ਪਾਰੀ ਸ਼ੁਰੂ ਕਰ ਦਿੱਤੀ ਹੈ
ਇਸ ਮੌਕੇ ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਭਾਜਪਾ ਤੇ ਸੁਖਦੇਵ ਸਿੰਘ ਢੀਂਡਸਾ ਦੇ ਅਕਾਲੀ ਦਲ ਸੰਯੁਕਤ ਨਾਲ ਰਲ ਕੇ ਚੋਣਾਂ ਲੜੇਗੀ ਤੇ ਪੰਜਾਬ ਵਿਚ ਸਰਕਾਰ ਬਣਾਵੇਗੀ। ਉਨ੍ਹਾਂ ਕਿਹਾ ਕਿ ਮੈਂਬਰਸ਼ਿਪ ਮੁਹਿੰਮ 10 ਦਿਨਾਂ ਤੋਂ ਸ਼ੁਰੂ ਹੈ।
ਉਨ੍ਹਾਂ ਕਿਹਾ ਕਿ ਹੁਣ ਕਿਸਾਨਾਂ ਨਾਲ ਸਾਰੇ ਮਸਲੇ ਹੱਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਮੱਖ ਮੰਤਰੀ ਹੁੰਦਿਆਂ ਆਪਣੇ 92 ਫੀਸਦੀ ਚੋਣ ਵਾਅਦੇ ਪੂਰੇ ਕਰ ਦਿੱਤੇ ਸਨ।
PUNJAB




INDIA








WORLD










