ਬੀਤੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਦੁਆਰਾ ਰੱਖੀ ਗਈ ਮੀਟਿੰਗ ਵਿੱਚ ਜੇਬ ਕਤਰਿਆਂ ਨੇ ਕਾਫੀ ਮੋਬਾਇਲਾਂ ਨੂੰ ਨਿਸ਼ਾਨਾਂ ਬਣਾਇਆ ਸੀ ਜਿਸਤੋਂ ਬਾਅਦ ਪੁਲੀਸ ਪ੍ਰਸ਼ਾਸ਼ਨ ਹਰਕਤ ਵਿੱਚ ਆਇਆ ਸੀ।ਮਿਲੀ ਜਾਣਕਾਰੀ ਅਨੁਸਾਰ ਉਦਘਾਟਨ ਦੌਰਾਨ 7 ਮੋਬਾਈਲ ਫੋਨ ਚੋਰੀ ਹੋ ਗਏ।
ਮੋਬਾਈਲ ਚੋਰ ਵੀ ਇਸੇ ਪ੍ਰੋਗਰਾਮ ‘ਚ ਮੌਜੂਦ ਸੀ, ਜੋ ਆਰਾਮ ਨਾਲ ਸਮੋਸੇ ਖਾ ਰਿਹਾ ਸੀ, ਜਿਸ ਨੂੰ ਮੌਕੇ ‘ਤੇ ਹੀ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਉਸ ਦੇ ਦੋ ਸਾਥੀਆਂ ਨੂੰ ਪੰਜਾਬ ਦੇ ਲੁਧਿਆਣਾ ਤੋਂ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਨੇ ਡਰੋਨਾਂ ਦੀ ਮਦਦ ਨਾਲ ਚੋਰਾਂ ਦੀ ਪਛਾਣ ਕੀਤੀ ਹੈ। ਫਿਲਹਾਲ ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ। ਪੁਲਿਸ ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰੇਗੀ।
PUNJAB




INDIA








WORLD










