ਪੰਜਾਬ ਵਿੱਚ ਪਿਛਲੇ ਦਿਨੀਂ ਲੁਧਿਆਣਾ ਦੇ ਰਹਿਣ ਵਾਲੇ ਅਨਿਲ ਅਰੋੜਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਤੀ ਮਾੜਾ ਬੋਲਿਆ ਸੀ ਜਿਸ ਤੋਂ ਬਾਅਦ ਸਿੱਖ ਜਥੇਬੰਦੀਆਂ ਵੱਲੋਂ ਅਰੋੜਾ ਦੀ ਗ੍ਰਿਫਤਾਰੀ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਸੀ । ਉਦੋਂ ਤੋਂ ਲੈ ਕੇ ਲੁਧਿਆਣਾ ਪੁਲਿਸ ਨੇ ਅਰੋੜਾ ਨੂੰ ਕਾਬੂ ਕਰਨ ਲਈ ਇੱਕ ਇਸ਼ਤਿਹਾਰ ਜਾਰੀ ਕੀਤਾ ਤੇ ਇੱਕ ਲੱਖ ਦਾ ਇਨਾਮ ਰੱਖਿਆ ਗਿਆ ਤੇ ਲੋਕਾਂ ਨੂੰ ਅਪੀਲ ਕੀਤੀ ਜਿਹੜਾ ਅਨਿਲ ਅਰੋੜਾ ਦੀ ਜਾਣਕਾਰੀ ਦੇਵੇਗਾ ਉਸ ਦਾ ਨਾ ਗੁਪਤ ਰੱਖਿਆ ਜਾਵੇਗਾ। ਦੱਸ ਦੇਈਏ ਅਨਿਲ ਅਰੋੜਾ ਵਿਸ਼ਵ ਹਿੰਦੂ ਪ੍ਰੀਸ਼ਦ ਦਾ ਆਗੂ ਹੈ । ਇਸ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਮਾੜੀ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ। ਲੁਧਿਆਣਾ ਪੁਲਿਸ ਨੇ ਪੰਚਕੂਲਾ ਤੋਂ ਅਨਿਲ ਅਰੋੜਾ ਨੂੰ ਗ੍ਰਿਫਤਾਰ ਕਰ ਲਿਆ ਹੈ । ਜਿਸ ਨੂੰ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ
PUNJAB




INDIA








WORLD










