ਜੈਤੋਂ 9 ਦਸੰਬਰ (ਪ.ਪ.) : ਆਮ ਆਦਮੀ ਪਾਰਟੀ ਦੇ ਜੈਤੋਂ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਦੁਬਾਰਾ ਪਾਰਟੀ ਨੂੰ ਝਟਕਾ ਦਿੱਤਾ ਹੈ ਤੇ ਇਸ ਵਾਰ ਉਨ੍ਹਾਂ ਨੇ ਆਪਣੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਅਤੇ ਪੰਜਬ ਪ੍ਰਧਾਨ ਭਗਵੰਤ ਮਾਨ ਨੂੰ ਆਪਣਾ ਲਿਖਤੀ ਅਸਤੀਫਾ ਭੇਜਿਆ ਹੈ। ਇਥੇ ਹੀ ਤੁਹਾਨੂੰ ਦੱਸ ਦਈਏ ਕਿ ਮਾਸਟਰ ਬਲਦੇਵ ਸਿੰਘ ਨੇ ਪਹਿਲਾਂ ਵੀ ਪਾਰਟੀ ਛੱਡ ਦਿੱਤੀ ਸੀ ਤੇ ਉਸ ਵੇਲੇ ਉਹ ਸੁਖਪਾਲ ਖਹਿਰਾ ਦੇ ਫਰੰਟ ਨਾਲ ਤੁਰ ਪਏ ਸਨ। ਉਨ੍ਹਾਂ ਦੇ ਇਸ ਕਦਮ ਨਾਲ ਆਮ ਆਦਮੀ ਪਾਰਟੀ ਨੂੰ ਵੱਡੇ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਤੇ ਵਿਰੋਧੀਆਂ ਦੀਆਂ ਗੱਲਾਂ ਕਿਤੇ ਨਾ ਕਿਤੇ ਸੱਚ ਹੁੰਦੀਆਂ ਸਾਬਿਤ ਹੋ ਰਹੀਆਂ ਹਨ।

PUNJAB




INDIA








WORLD










