ਦਿੱਲੀ ਤੋਂ ਅੱਜ ਕਿਸਾਨ ਆਪਣੇ ਘਰ ਨੂੰ ਵਾਪਸ ਆ ਰਹੇ ਹਨ । ਇਸ ਵਿੱਚ ਬਹੁਤ ਦੁੱਖਦਾਈ ਖਬਰ ਸਾਹਮਣੇ ਆਈ ਹੈ ਟਿੱਕਰੀ ਬਾਰਡਰ ਤੋਂ ਪੰਜਾਬ ਨੂੰ ਵਾਪਸ ਆ ਰਹੇ ਜਿਲ੍ਹਾ ਮੁਕਤਸਰ ਦੇ ਦੋ ਕਿਸਾਨਾਂ ਦੀ ਹਿਸਾਰ ਨੇੜੇ ਟਰੱਕ ਨਾਲ ਟੱਕਰ ਵਿੱਚ ਮੌਤ ਹੋ ਗਈ। ਇਸ ਦਾ ਪਤਾ ਲਗਦਿਆਂ ਸਮੁੱਚੇ ਪਿੰਡ ’ਚ ਮਾਤਮ ਛਾ ਗਿਆ।
ਮਿਲੀ ਜਾਣਕਾਰੀ ਮੁਤਾਬਕ ਟਿੱਕਰੀ ਬਾਰਡਰ ਤੋਂ ਅੰਦੋਲਨ ਸਮੇਟ ਕੇ ਘਰ ਪਰਤ ਰਹੇ ਪੰਜਾਬ ਦੇ ਕਿਸਾਨਾਂ ਨਾਲ ਹਿਸਾਰ ਵਿੱਚ ਹਾਦਸਾ ਵਾਪਰ ਗਿਆ। ਇਹ ਹਾਦਸਾ ਸ਼ਨੀਵਾਰ ਸਵੇਰੇ ਹਿਸਾਰ ‘ਚ ਨੈਸ਼ਨਲ ਹਾਈਵੇਅ 9 ‘ਤੇ ਵਾਪਰਿਆ।
ਅੰਦੋਲਨ ਤੋਂ ਪਰਤ ਰਹੇ ਕਿਸਾਨਾਂ ਦੀ ਟਰਾਲੀ ਨੂੰ ਪਿੰਡ ਢੰਡੂਰ ਨੇੜੇ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਪੰਜਾਬ ਦੇ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਕਿਸਾਨ ਸੁਖਵਿੰਦਰ ਤੇ ਅਜੈਪ੍ਰੀਤ ਦੀ ਮੌਤ ਹੋ ਗਈ, ਜਦਕਿ ਦੋ ਹੋਰ ਕਿਸਾਨ ਜ਼ਖਮੀ ਹੋ ਗਏ। ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ।
PUNJAB




INDIA








WORLD










