ਬਰਨਾਲਾ: ਕੇਂਦਰ ਸਰਕਾਰ ਉੱਪਰ ਕਿਸਾਨਾਂ ਨੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ ਸਰਕਾਰ ਵੱਲੋਂ ਮੰਗਾਂ ਮੰਨ ਲਏ ਜਾਣ ਅਤੇ ਸੰਯਕਤ ਕਿਸਾਨ ਮੋਰਚੇ ਵੱਲੋਂ ਅੰਦੋਲਨ ਨੂੰ ਮੁਅੱਤਲ ਕੀਤੇ ਜਾਣ ਬਾਅਦ ਦੇ ਫੈਸਲੇ ਤੋਂ ਬਾਅਦ ਰੇਲਵੇ ਸਟੇਸ਼ਨ ‘ਤੇ ਲਾਇਆ ਧਰਨਾ ਹੁਣ ਆਪਣੇ ਅੰਤਿਮ ਪੜਾਅ ਵੱਲ ਵਧ ਰਿਹਾ ਹੈ।
ਮੋਰਚੇ ਦੀ ਕੌਮੀ ਲੀਡਰਸ਼ਿਪ ਦੇ ਫੈਸਲੇ ਅਨੁਸਾਰ 15 ਦਸੰਬਰ ਇਸ ਧਰਨੇ ਦਾ ਆਖਰੀ ਦਿਨ ਹੋਵੇਗਾ। ਅੱਜ 437ਵੇਂ ਦਿਨ ਵੀ ਧਰਨਾ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਿਹਾ। ਬੁਲਾਰਿਆਂ ਨੇ ਕੱਲ੍ਹ ਮਾਨਸਾ ਵਿਖੇ ਬੇਰੁਜ਼ਗਾਰ ਅਧਿਆਪਕਾਂ ‘ਤੇ ਵਹਿਸ਼ੀਆਨਾ ਲਾਠੀਚਾਰਜ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਹੈ ਕਿ ਇਸ ਲਾਠੀਚਾਰਜ ਦੀ ਅਗਵਾਈ ਕਰਨ ਵਾਲੇ ਮੁੱਖ ਮੰਤਰੀ ਦੇ ਸੁਰੱਖਿਆ ਅਮਲੇ ਵਿਚਲੇ ਡੀਐੱਸਪੀ ਵੱਲੋਂ ਸਿਰੇ ਦੀ ਜ਼ਾਲਮਾਨਾ ਬਿਰਤੀ ਦਾ ਮੁਜ਼ਾਹਰਾ ਕੀਤਾ ਗਿਆ ਹੈ।
ਮੱਧ ਯੁੱਗੀ ਜਗੀਰੂ ਜ਼ਮਾਨੇ ਵਾਂਗ ਵਹਿਸ਼ੀਆਨਾ ਤਰੀਕੇ ਨਾਲ ਰੁਜ਼ਗਾਰ ਮੰਗਦੇ ਨੌਜਵਾਨਾਂ ਨੂੰ ਜਿਵੇਂ ਕੁਟਾਪਾ ਚਾੜ੍ਹਿਆ ਗਿਆ, ਇਹ ਜ਼ੁਲਮ ਕਿਸੇ ਤਰ੍ਹਾਂ ਵੀ ਬਰਦਾਸ਼ਤ ਕਰਨਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਡੀਐਸਪੀ ‘ਤੇ ਕੇਸ ਦਰਜ ਕੀਤਾ ਜਾਵੇ, ਉਸ ਨੂੰ ਨੌਕਰੀ ਤੋਂ ਮੁਅੱਤਲ ਕੀਤਾ ਜਾਵੇ ਤੇ ਮੁੱਖ ਮੰਤਰੀ ਅਜਿਹੇ ਵਿਹਾਰ ਲਈ ਜਨਤਕ ਮੁਆਫ਼ੀ ਮੰਗੇ।
PUNJAB




INDIA








WORLD










