ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀਆਂ ਵਿੱਚ ਉਥਲ ਪੁਥਲ ਹੋ ਰਹੀ ਹੈ ।ਆਮ ਆਦਮੀ ਪਾਰਟੀ ਵਿੱਚੋਂ ਵੀ ਪਿਛਲੇ ਲੰਬੇ ਸਮੇਂ ਤੋਂ ਕਾਫੀ ਵਿਧਾਇਕ ਪਾਰਟੀ ਛੱਡ ਕੇ ਕਾਂਗਰਸ ਪਾਰਟੀ ਵਿੱਚ ਲਗਾਤਾਰ ਸ਼ਾਮਿਲ ਹੋ ਹਨ । ਜਿਸ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਕਾਂਗਰਸ ਤੇ ਮੁੜਵਾਂ ਜਵਾਬ ਦਿੰਦਿਆਂ ਆਖਿਆ ਕੇ ਚੰਨੀ ਸਰਕਾਰ ਦੇ ਚਾਰ ਮੰਤਰੀ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣਾ ਚਾਹੁੰਦੇ ਹਨ । ਚੱਢਾ ਨੇ ਮੰਤਰੀਆਂ ਦਾ ਬਗੈਰ ਨਾਮ ਲਏ ਆਪਣੀ ਸ਼ੋਸ਼ਲ ਮੀਡੀਏ ਤੇ ਵੀਡੀਓ ਜਾਰੀ ਕਰਕੇ ਕਾਂਗਰਸੀਆਂ ਨੂੰ ਚੋਰ ਅਤੇ ਰੇਤ ਚੋਰ ਦੱਸਿਆ ਹੈ ।
‘ਆਪ’ ਦੇ ਸੀਨੀਅਰ ਲੀਡਰ ਰਾਘਵ ਚੱਢਾ ਨੇ ਅੱਜ ਵੱਡਾ ਦਾਅਵਾ ਕੀਤਾ ਹੈ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਚਾਰ ਵੱਡੇ ਮੰਤਰੀ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ। ਉਨ੍ਹਾਂ ਚਾਰ ਮੰਤਰੀਆਂ ‘ਤੇ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਗੰਭੀਰ ਇਲਜ਼ਾਮ ਹਨ। ਇਸ ਲਈ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਲੈਣ ਤੋਂ ਇਨਕਾਰ ਕਰ ਦਿੱਤਾ ਹੈ।
ਰਾਘਵ ਚੱਢਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਇੱਕ ਇਮਾਨਦਾਰ ਪਾਰਟੀ ਹੈ। ਇਸ ਲਈ ਅਸੀਂ ਉਨ੍ਹਾਂ ਨੂੰ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਰਾਘਵ ਚੱਢਾ ਦੇ ਇਸ ਦਾਅਵੇ ਨੇ ਵੱਡੀ ਚਰਚਾ ਛੇੜ ਦਿੱਤੀ ਹੈ ਕਿ ਆਖਰ ਉਹ ਕਿਹੜੇ ਮੰਤਰੀ ਹਨ ਜੋ ਕਾਂਗਰਸ ਅੰਦਰ ਖੁਸ਼ ਨਹੀਂ ਹਨ। ਇਸ ਵੀ ਅਹਿਮ ਹੈ ਕਿ ਪੰਜਾਬ ਅੰਦਰ ਨਾਜਾਇਜ਼ ਮਾਈਨਿੰਗ ਦਾ ਮੁੱਦਾ ਛਾਇਆ ਹੋਇਆ ਹੈ, ਸ਼ਾਇਦ ਆਮ ਆਦਮੀ ਪਾਰਟੀ ਨੇ ਇਹ ਦਾਅਵਾ ਕਰਕੇ ਇਸ ਮੁੱਦੇ ਨੂੰ ਉਠਾਇਆ ਹੋਵੇ।
PUNJAB




INDIA








WORLD










