ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਤੋਂ ਬਾਅਦ ਕਿਸਾਨਾਂ ਵੱਲੋਂ ਪ੍ਰਮਾਤਮਾ ਦੇ ਘਰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਅੱਜ ਪੰਜਾਬ ਦੇ ਸਾਰੇ ਕਿਸਾਨ ਲੀਡਰ ਨਤਮਸਤਕ ਹੋਣ ਲਈ ਪਹੁੰਚੇ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ।

ਇਸ ਮੌਕੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਬੀ.ਕੇ.ਯੂ ਕਾਦੀਆਂ ਦੇ ਪ੍ਰਧਾਨ ਹਰਮੀਤ ਕਾਦੀਆਂ, ਜੰਗਵੀਰ ਸਿੰਘ ਅਤੇ ਡਾ. ਸਵੈਮਾਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਆਗੂ ਦਰਬਾਰ ਸਾਹਿਬ ਪਹੁੰਚੇ ਹਨ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਕੇ ਕਿਸਾਨ ਆਗੂਆਂ ਦਾ ਸਨਮਾਨ ਕੀਤਾ ਜਾ ਰਿਹਾ ਹੈ। ਉਪਰੰਤ ਰਾਗੀ ਜਥਿਆਂ ਵਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ।
ਇਸ ਮੌਕੇ ਬਲਬੀਰ ਸਿੰਘ ਰਾਜੇਵਾਲ ਨੇ ਹੌਂਸਲਾ ਅਫਜਾਈ ਅਤੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ ਹੈ। ਦੱਸ ਦੇਈਏ ਕਿ ਕਿਸਾਨ 26 ਨਵੰਬਰ 2020 ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਸਨ।
PUNJAB




INDIA








WORLD










