ਬਾਘਾਪੁਰਾਣਾ 13 ਦਸੰਬਰ (ਪ.ਪ.) : ਪੰਜਾਬ ਵਿਚ ਚੋਣਾਂ ਨਜ਼ਦੀਕ ਆ ਰਹੀਆਂ ਹਨ ਤੇ ਇਸਦੇ ਚਲਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਅੱਡੀ ਚੋਟੀ ਦਾ ਜ਼ੋਰ ਲਗਾਉਣਾ ਸ਼ੁਰੂ ਕਰ ਦਿੱਤਾ ਹੈ। ਜਿਸ ਤਹਿਤ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਅੱਜ ਜਿਲ੍ਹਾ ਪ੍ਰਧਾਨਾਂ ਅਤੇ ਕਾਰਜਕਾਰੀ ਪ੍ਰਧਾਨਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਜਿਨ੍ਹਾਂ ਵਿਚ ਜਿਲ੍ਹਾ ਮੋਗਾ ਦੇ ਪ੍ਰਧਾਨ ਵਜੋਂ ਕਮਲਜੀਤ ਬਰਾੜ ਨੂੰ ਨਿਯੁਕਤ ਕਰ ਦਿੱਤਾ ਗਿਆ ਹੈ। ਇਥੇ ਹੀ ਤੁਹਾਨੂੰ ਦੱਸ ਦਈਏ ਕਿ ਕਮਲਜੀਤ ਬਰਾੜ ਪਹਿਲਾਂ ਵੀ ਪੰਜਾਬ ਕਾਂਗਰਸ ਦੇ ਬੁਲਾਰੇ ਵਜੋਂ ਸੇਵਾ ਨਿਭਾ ਰਹੇ ਹਨ ਤੇ ਯੂਥ ਵਿਚ ਵੀ ਸਮੇਂ ਸਮੇਂ ਤੇ ਚੰਗੀਆਂ ਸੇਵਾਵਾਂ ਨਿਭਾ ਚੁੱਕੇ ਹਨ।
PUNJAB




INDIA








WORLD










