ਪੰਜਾਬ ਵਿੱਚ 2015 ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਸੀ ਉਸ ਸਮੇਂ ਡੇਰਾ ਸਿਰਸਾ ਦਾ ਪ੍ਰਭਾਵ ਪੂਰੇ ਜੋਬਨ ਤੇ ਸੀ । ਉਸ ਵੇਲੇ ਡੇਰੇ ਸਿਰਸਾ ਦੇ ਨਾਲ ਸਬੰਧਤ ਲੋਕਾਂ ਵੱਲੋਂ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਦੁਆਰਾ ਸਾਹਿਬ ਤੋਂ ਸਰੂਪ ਚੋਰੀ ਕੀਤਾ ਗਿਆ ਸੀ ਜਿਸਤੋਂ ਬਾਅਦ ਉਨ੍ਹਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਗਲੀਆਂ ਵਿੱਚ ਖਿਲਾਰ ਦਿੱਤੇ ਗਏ ਸਨ । ਪਰ ਉਸ ਸਮੇਂ ਸਰਕਾਰ ਵੱਲੋਂ ਕੋਈ ਧਿਆਨ ਨਾ ਦੇਣ ਕਾਰਨ ਦੋਸ਼ੀ ਬਚਦੇ ਰਹੇ । ਪਰ ਹੁਣ ਕਾਂਗਰਸ ਸਰਕਾਰ ਵੱਲੋਂ ਐਸ ਆਈਟੀ ਦਾ ਗਠਨ ਕਰਕੇ ਜਾਂਚ ਕਰਵਾਈ ਜਾ ਰਹੀ ਹੈ। ਜਿਸ ਨੂੰ ਲੈ ਕੇ ਐਸ ਆਈਟੀ ਵੱਲੋਂ ਪਹਿਲਾਂ ਵੀ ਜੇਲ੍ਹ ਵਿੱਚ ਬੈਠੇ ਡੇਰਾ ਮੁਖੀ ਤੋਂ 100 ਸਵਾਲ ਪੁੱਛੇ ਗਏ ਸਨ ਜਿਸ ਤੇ ਡੇਰਾ ਮੁਖੀ ਨੇ ਤਸਲੀਬਖਸ਼ ਜਵਾਬ ਨਹੀਂ ਸੀ ਦਿੱਤੇ । ਅੱਜ ਫੇਰ ਐਸ ਆਈਟੀ ਸੁਨਾਰੀਆ ਜੇਲ੍ਹ ਪਹੁੰਚ ਗਈ ਹੈ ਤੇ ਡੇਰਾ ਮੁਖੀ ਤੋਂ ਦੁਬਾਰਾ ਪੁੱਛਗਿੱਛ ਕੀਤੀ ਜਾਵੇਗੀ
PUNJAB




INDIA








WORLD










