ਪੰਜਾਬ ਵਿੱਚ 2022 ਦੀਆਂ ਚੋਣਾਂ ਦੇ ਮੱਦੇਨਜ਼ਰ ਪਾਰਟੀਆਂ ਨੇ ਜੋੜਤੋੜ ਕਰਨੇ ਸ਼ੁਰੂ ਕਰ ਦਿੱਤੇ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਤੋਂ ਵੱਖ ਹੋ ਕੇ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਬਣਾਈ ਹੈ । ਕੈਪਟਨ ਨੇ ਕਾਂਗਰਸ ਵਿੱਚ ਸੰਨ ਲਾਉਣ ਸ਼ੁਰੂ ਕਰ ਦਿੱਤਾ ਹੈ ਅੱਜ ਕਾਂਗਰਸ ਨਾਲ ਸਬੰਧਤ ਸੀਨੀਅਰ ਕਾਂਗਰਸੀ ਆਗੂ ਅਮਰੀਕ ਸਿੰਘ ਆਲੀਵਾਲ ਕਾਂਗਰਸ ਛੱਡ ਕੈਪਟਨ ਦੀ ਅਗਵਾਈ ਵਿੱਚ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋ ਗਏ ਅਤੇ

ਮੋਗਾ ਜਿਲ੍ਹੇ ਦੀ ਰਿਜਰਵ ਸੀਟ ਨਿਹਾਲ ਸਿੰਘ ਵਾਲਾ ਤੋਂ ਕਾਂਗਰਸ ਟਿਕਟ ਤੇ ਚੋਣ ਲੜ ਚੁੱਕੀ ਰਾਜਵਿੰਦਰ ਕੌਰ ਭਾਗੀ ਕੇ ਨੇ ਵੀ ਕੈਪਟਨ ਦੀ ਪਾਰਟੀ ਦਾ ਲੜ ਫੜ ਲਿਆ ਹੈ । ਤੀਜੇ ਵੱਡੇ ਆਗੂ ਪੰਜਾਬ ਆੜ੍ਹਤੀਆਂ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਅਤੇ ਪੰਜਾਬ ਮੰਡੀ ਬੋਰਡ ਦੇ ਵਾਈਸ ਪਚੇਅਰਮੈਨ ਵਿਜੇ ਕਾਲੜਾ ਵੀ ਅੱਜ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਅਤੇ ਅਕਾਲੀ ਦਲ ਦੀ ਸਾਬਕਾ ਵਿਧਾਇਕ ਬੇਗਮ ਫਰਜ਼ਾਨਾ ਆਲਮ,ਪੰਜਾਬ ਦੇ ਲੋਕ ਗਾਇਕ ਸਰਦਾਰ ਅਲੀ ,ਗਾਇਕ ਬੂਟਾ ਮੁਹੰਮਦ ਇਹ ਸਾਰੇ ਵੀ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।
PUNJAB




INDIA








WORLD










