2022 ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਆਪਣੀਆਂ ਗਤੀਵਿਧੀਆਂ ਤੇਜ ਕਰ ਦਿੱਤੀਆਂ ਹਨ । ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪ੍ਰੈਸ ਕਾਨਫਰੰਸ ਕਰਕੇ ਵਿਧਾਨ ਸਭਾ ਚੋਣਾਂ ਦੀ ਤਿਆਰੀਆਂ ਸਬੰਧੀ ਗੱਲ ਕਰਦਿਆਂ ਦੱਸਿਆ ਕੇ ਪਾਰਟੀ ਨੇ ਵਿਧਾਨ ਸਭਾ ਚੋਣ ਲੜਨ ਦੇ ਚਾਹਵਾਨਾਂ ਤੋਂ ਅਰਜੀ ਫਾਰਮ ਲੈਣੇ ਹਨ । ਉਹ ਫਾਰਮ ਜਾਰੀ ਕਰ ਦਿੱਤੇ ਹਨ।
ਸਿੱਧੂ ਨੂੰ ਇਸੇ ਹਫ਼ਤੇ ਹੀ ਪੰਜਾਬ ਚੋਣ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਨੇ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਫੀਸ ਨਾ ਲੈਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕੂ ਪੋਸਟ ਰਾਹੀਂ ਦੱਸਿਆ ਕਿ ਕਾਂਗਰਸੀ ਉਮੀਦਵਾਰਾਂ ਦੀਆਂ ਚੋਣਾਂ ਲਈ ਬਿਨੈ ਪੱਤਰ 20 ਦਸੰਬਰ ਤੱਕ ਸਵੀਕਾਰ ਕੀਤੇ ਜਾਣਗੇ… ਇਹ ਇਤਿਹਾਸਕ ਹੈ ਕਿ ਪਹਿਲੀ ਵਾਰ ਬਿਨੈਕਾਰਾਂ ਤੋਂ ਅਰਜ਼ੀ ਦੀ ਫੀਸ ਨਹੀਂ ਲਈ ਜਾਵੇਗੀ।
ਵੀਰਵਾਰ ਨੂੰ ਸੂਬਾ ਚੋਣ ਕਮੇਟੀ ਦੀ ਮੀਟਿੰਗ ਤੋਂ ਬਾਅਦ ਸਿੱਧੂ ਨੇ ਕਿਹਾ ਸੀ ਕਿ ਸਕਰੀਨਿੰਗ ਕਮੇਟੀ ਦੀਆਂ ਮੀਟਿੰਗਾਂ ਸ਼ੁੱਕਰਵਾਰ ਤੋਂ ਸ਼ੁਰੂ ਹੋਣਗੀਆਂ, ਜਿਸ ਵਿੱਚ ਯੋਗਤਾ ਦੇ ਆਧਾਰ ‘ਤੇ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਜਾਣਗੀਆਂ। ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਨੇ ਕਿਹਾ, ‘ਕਾਂਗਰਸ ਇਕ ਧਰਮ ਨਿਰਪੱਖ ਪਾਰਟੀ ਹੈ, ਜਿਸ ‘ਚ ਚਰਚਾ ਅਤੇ ਬਹਿਸ ਸਹੀ ਤਰੀਕੇ ਨਾਲ ਹੁੰਦੀ ਹੈ। ਯੋਗਤਾ ਨੂੰ ਦੇਖਦੇ ਹੋਏ ਟਿਕਟਾਂ ਦੇਣ ਦਾ ਫੈਸਲਾ ਕੀਤਾ ਗਿਆ ਹੈ। ਜੇਤੂ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਜਾਣਗੀਆਂ। ਕਾਂਗਰਸ ਇੱਕ ਧਰਮ ਨਿਰਪੱਖ ਪਾਰਟੀ ਹੈ, ਜੋ ਉਚਿਤ ਪ੍ਰਕਿਰਿਆ ਦਾ ਪਾਲਣ ਕਰਦੀ ਹੈ। ਟਿਕਟਾਂ ਮੈਰਿਟ ਦੇ ਆਧਾਰ ‘ਤੇ ਦਿੱਤੀਆਂ ਜਾਣਗੀਆਂ।
PUNJAB




INDIA








WORLD










