ਪੰਜਾਬ ਵਿਚ ਅਗਾਮੀ ਚੋਣਾਂ ਨਜ਼ਦੀਕ ਆਉਂਦੀਆਂ ਦੇਖ ਹਲਚਲ ਤੇਜ਼ ਹੋ ਗਈ ਹੈ। ਇਸਦੇ ਤਹਿਤ ਹੀ ਅੱਜ ਵੱਡੀ ਖ਼ਬਰ ਗੁਰੂ ਹਰਿ ਸਹਾਇ ਦੇ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਸਬੰਧੀ ਆ ਰਹੀ ਹੈ ਜਿਨ੍ਹਾਂ ਨੇ ਕਾਂਗਰਸ ਪਾਰਟੀ ਨੂੰ ਅਲਵਿਧਾ ਆਖ ਦਿੱਤਾ ਹੈ ਤੇ ਸੋਨੀਆ ਗਾਂਧੀ ਨੂੰ ਚਿੱਠੀ ਲਿਖ ਆਖਿਆ ਹੈ ਕਿ ਪਾਰਟੀ ਵਿਚ ਚਲ ਰਹੇ ਕਲੇਸ਼ ਕਾਰਨ ਉਹ ਇਹ ਫੈਸਲਾ ਲੈ ਰਹੇ ਹਨ। ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ, ਕਿਉਂਕਿ ਸਾਬਕਾ ਮੰਤਰੀ ਰਾਣਾ ਗੁਰਮੀਤ ਸੋਢੀ ਅੱਜ ਬੀਜੇਪੀ ‘ਚ ਸ਼ਾਮਲ ਹੋ ਗਏ ਹਨ। ਇਹ ਲੱਗ ਰਿਹਾ ਸੀ ਕਿ ਉਹ ਕੈਪਟਨ ਦੀ ਪਾਰਟੀ ਵਿੱਚ ਸ਼ਾਮਲ ਹੋਣਗੇ ਪਰ ਹੁਣ ਹੈਰਾਨ ਕਰ ਦੇਣ ਵਾਲੀ ਖਬਰ ਆਈ ਹੈ।
ਸੂਤਰਾਂ ਦੀ ਮੰਨੀਏ ਤਾਂ ਪੰਜਾਬ ਦੇ ਕਈ ਸੰਸਦ ਮੈਂਬਰਾਂ, ਕੈਬਨਿਟ ਮੰਤਰੀਆਂ, ਵਿਧਾਇਕਾਂ ਸਮੇਤ ਕਈ ਮੰਨੀਆਂ-ਪ੍ਰਮੰਨੀਆਂ ਸ਼ਖਸੀਅਤਾਂ ਭਾਜਪਾ ਦੇ ਸੰਪਰਕ ‘ਚ ਹਨ। ਖ਼ਬਰਾਂ ਹਨ ਕਿ ਇਨ੍ਹਾਂ ਵਿੱਚ ਜ਼ਿਆਦਾਤਰ ਕਾਂਗਰਸੀ ਸ਼ਾਮਲ ਹਨ। ਇਸ ਦੇ ਨਾਲ ਹੀ ਇਸ ਤੋਂ ਇਲਾਵਾ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਤੇ ਨੈਸ਼ਨਲ ਸੋਸ਼ਲਿਸਟ ਕਾਂਗਰਸ ਦੇ ਲੋਕ ਸ਼ਾਮਲ ਹਨ।
ਸੂਤਰਾਂ ਮੁਤਾਬਕ ਅਜਿਹੇ ਚਾਰ ਪੰਜਾਬੀ ਗਾਇਕ ਵੀ ਹਨ ਜੋ ਅਗਲੇ ਹਫ਼ਤੇ ਭਾਜਪਾ ਨਾਲ ਹੱਥ ਮਿਲ ਸਕਦੇ ਹਨ। ਇਸ ਬਦਲਾਅ ਦੀ ਜੜ੍ਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫਾ ਤੇ ਕਾਂਗਰਸ ਤੋਂ ਬਾਹਰ ਹੋਣਾ ਮੰਨਿਆ ਜਾ ਰਿਹਾ ਹੈ।
PUNJAB




INDIA








WORLD










