ਪੰਜਾਬ ਸਰਕਾਰ ਵੱਲੋਂ ਬਿਕਰਮਜੀਤ ਸਿੰਘ ਮਜੀਠੀਆ ਖਿਲਾਫ ਪਰਚਾ ਦਰਜ ਹੋਣ ਤੋਂ ਬਾਅਦ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਆਪਣੇ ਟਵਿੱਟਰ ਹੈਂਡਲ ਤੋਂ ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਮਜੀਠੀਏ ਖਿਲਾਫ ਵੱਡਾ ਬਿਆਨ ਹੈ।
ਦਾਦੂਵਾਲ ਨੇ ਕਿਹਾ ਹੈ ਕਿ ‘ਬੱਕਰੇ ਦੀ ਮਾਂ ਕਦ ਤੱਕ ਖੈਰ ਮਨਾਊ, ਇੱਕ ਦਿਨ ਤਾਂ ਬਲੀ ਚੜਨਾ ਹੀ ਪੈਣੈ”.ਨਸ਼ਿਆਂ ਨਾਲ ਪੰਜਾਬ ਦੀ ਜਵਾਨੀ ਬਰਬਾਦ ਕਰ ਦਿੱਤੀ, ਡਰੱਗ ਕੇਸ ਵਿੱਚ ਮਜੀਠੀਆ ਉਤੇ ਆਖਰ ਪਰਚਾ ਦਰਜ਼, ਹੁਣ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋਣਾ ਚਾਹੀਦੈ.’
ਉਧਰ, ਬਿਕਰਮ ਸਿੰਘ ਮਜੀਠੀਆ ਵਿਰੁੱਧ ਡਰੱਗ ਮਾਮਲੇ ਵਿਚ ਕੇਸ ਦਰਜ ਹੋਣ ਪਿੱਛੋਂ ਸਾਬਕਾ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਸ੍ਰਪਰਸਤ ਪ੍ਰਕਾਸ਼ ਸਿੰਘ ਬਾਦਲ ਦੇ ਕਿਹਾ ਹੈ ਕਿ ਸਾਨੂੰ ਪਹਿਲਾਂ ਹੀ ਪਤਾ ਸੀ ਜਦੋਂ ਪਿਛਲੇ ਦਿਨਾਂ ਵਿੱਚ ਤਿੰਨ ਵਾਰ ਡੀਜੀਪੀ ਬਦਲਿਆ ਗਿਆ ਸੀ।
ਇਹ ਸਿਰਫ ਬਾਦਲਾਂ ਤੇ ਮਜੀਠੀਆ ਨੂੰ ਜੇਲ੍ਹ ਵਿਚ ਡੱਕਣ ਲਈ ਕੀਤਾ ਗਿਆ ਸੀ। ਮੈਂ ਉਨ੍ਹਾਂ ਨੂੰ ਕਿਹਾ ਕਿ ਉਹ ਮੈਨੂੰ ਗ੍ਰਿਫਤਾਰ ਕਰ ਲੈਣ। ਬਦਲੇ ਦੀ ਰਾਜਨੀਤੀ ਦਾ ਖਮਿਆਜ਼ਾ ਭੁਗਤਣਾ ਪੈਂਦਾ ਹੈ।
ਉਨ੍ਹਾਂ ਕਿਹਾ ਕਿ ਮੇਰੇ ‘ਤੇ ਵੀ ਸੈਂਕੜੇ ਪਰਚੇ ਦਰਜ ਹਨ। ਉਨ੍ਹਾਂ ਕਿਹਾ ਕਿ ਇਹ ਸਰਕਾਰ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਚਹੁੰਦੀ ਹੈ।
PUNJAB




INDIA








WORLD










