ਪੰਜਾਬ ਵਿੱਚ ਸਿਆਸੀ ਹਲਚਲ ਵੱਧ ਗਈ ਹੈ ਤੇ ਸੂਤਰਾਂ ਤੋਂ ਖਬਰ ਮਿਲੀ ਹੈ ਕਿ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਅੱਜ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਦੱਸ ਦਈਏ ਕਿ ਖਬਰਾਂ ਆ ਰਹੀਆਂ ਹਨ ਕਿ ਆਉਂਦੇ ਦਿਨਾਂ ਵਿਚ ਕਈ ਵੱਡੇ ਆਗੂ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਨਿਊਜ਼ ਏਜੰਸੀ ਏਐਨਆਈ ਦੀ ਰਿਪੋਰਟ ਵਿੱਚ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ, ਸੰਸਦ ਮੈਂਬਰ, ਵਿਧਾਇਕ, ਪੰਜਾਬੀ ਗਾਇਕ ਅਤੇ ਮਸ਼ਹੂਰ ਹਸਤੀਆਂ ਭਾਜਪਾ ਦੇ ਸੰਪਰਕ ਵਿੱਚ ਹਨ।
ਰਿਪੋਰਟ ਮੁਤਾਬਕ ਕਰੀਬ 15 ਤੋਂ 20 ਲੋਕ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਇਨ੍ਹਾਂ ਵਿੱਚੋਂ ਬਹੁਤ ਸਾਰੇ ਲੋਕ ਪਹਿਲਾਂ ਵੀ ਕਾਂਗਰਸ, ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧ ਰੱਖ ਚੁੱਕੇ ਹਨ। ਰਿਪੋਰਟ ਮੁਤਾਬਕ ਸੂਤਰਾਂ ਨੇ ਦੱਸਿਆ ਹੈ ਕਿ ਚਾਰ ਗਾਇਕਾਂ ਸਮੇਤ ਇਹ ਸਾਰੇ ਲੋਕ ਇਸ ਹਫਤੇ ਪੰਜਾਬ ‘ਚ ਪਾਰਟੀ ‘ਚ ਸ਼ਾਮਲ ਹੋਣਗੇ।
PUNJAB




INDIA








WORLD










