ਪੰਜਾਬ ਦੇ ਵੱਡੇ ਸ਼ਹਿਰ ਲੁਧਿਆਣਾ ਦੀ ਅਦਾਲਤੀ ਕੰਪਲੈਕਸ ਵਿੱਚ ਇੱਕ ਜਬਰਦਸਤ ਬੰਬ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ । ਮਿਲੀ ਜਾਣਕਾਰੀ ਮੁਤਾਬਿਕ ਅੱਜ ਅਦਾਲਤੀ ਕੰਪਲੈਕਸ ਵਿੱਚ ਵੱਡਾ ਜਬਰਦਸਤ ਬੰਬ ਧਮਾਕਾ ਹੋਇਆ ਹੈ । ਇਸ ਧਮਾਕੇ ਵਿੱਚ ਦੋ ਲੋਕਾਂ ਦੇ ਮਾਰੇ ਜਾਣ ਦੀ ਖਬਰ ਮਿਲੀ ਹੈ । ਧਮਾਕਾ ਏਨਾ ਜਬਰਦਸਤ ਸੀ ਅਦਾਲਤਾਂ ਵਿੱਚ ਕੰਮ ਕਰਨ ਵਾਲੇ ਕਰਮਚਾਰੀ ਅਤੇ ਵਕੀਲਾਂ ਨੂੰ ਆਪਣੀ ਜਾਨ ਬਚਾਉਣ ਲਈ ਨਾਲ ਲਗਦੀ ਫਿਰੋਜ਼ ਗਾਂਧੀ ਮਾਰਕੀਟ ਜਾਣਾ ਪਿਆ । ਤੇ ਹਫੜਾ ਦਫੜੀ ਦਾ ਮਾਹੌਲ ਬਣ ਗਿਆ ਸੀ । ਜਦੋਂ ਪੁਲਿਸ ਨੂੰ ਸੂਚਨਾ ਮਿਲੀ ਤਾਂ ਉਨ੍ਹਾਂ ਆਉਣ ਸਾਰ ਕੰਪਲੈਕਸ ਨੂੰ ਆਪਣੇ ਕਾਬਜ਼ੇ ਵਿੱਚ ਲੈ ਕੇ ਛਾਣਬੀਣ ਸ਼ੁਰੂ ਕਰ ਦਿੱਤੀ ਗਈ ਹੈ । ਪਰ ਅਜੇ ਤੱਕ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ।