ਪੰਜਾਬ ਦੇ ਲੁਧਿਆਣਾ ਕੋਰਟ ਕੰਪਲੈਕਸ ਵਿੱਚ ਅੱਜ ਦਿਨੇ ਜਬਰਦਸਤ ਬੰਬ ਬਲਾਸਟ ਹੋਇਆ ਸੀ । ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ ਚਾਰ ਜ਼ਖਮੀ ਹੋ ਗਏ ਹਨ। ਜਿਨ੍ਹਾਂ ਦਾ ਪਤਾ ਲੈਣ ਲਈ ਸੂਬੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹੁੰਚੇ ਅਤੇ ਚੰਨੀ ਨੇ ਪੱਤਰਕਾਰਾਂ ਨੂੰ ਦੱਸਿਆ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਜਲਦ ਕਾਬੂ ਕਰ ਲਏ ਜਾਣਗੇ ਇਸ ਮੌਕੇ ਚੰਨੀ ਦੇ ਨਾਲ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾਂ ਅਤੇ ਮੰਤਰੀ ਭਾਰਤ ਭੂਸ਼ਣ ਆਸ਼ੂ ਵੀ ਮਜੂਦ ਸਨ। ਤੇ ਸਾਰੀ ਘਟਨਾ ਦਾ ਜਾਇਜ਼ਾ ਲਿਆ ਗਿਆ । ਇਸ ਮੌਕੇ ਗ੍ਰਹਿ ਮੰਤਰੀ ਰੰਧਾਵਾਂ ਨੇ ਉੱਚ ਅਧਿਕਾਰੀਆਂ ਨਾਲ ਘਟਨਾ ਦਾ ਜਾਇਜ਼ਾ ਲਿਆ। ਰੰਧਾਵਾ ਨੇ ਦੱਸਿਆ ਕਿ ਸਾਡੀ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚ ਗਈ ਹੈ। ਪੰਜਾਬ ਇੱਕ ਸਰਹੱਦੀ ਸੂਬਾ ਹੈ, ਇਸ ਲਈ ਅਸੀਂ ਬਾਹਰੀ ਤਾਕਤਾਂ ਦੀ ਸੰਭਾਵਨਾ ਸਮੇਤ ਕਿਸੇ ਵੀ ਚੀਜ਼ ਤੋਂ ਇਨਕਾਰ ਨਹੀਂ ਕਰ ਸਕਦੇ, ਕਿਉਂਕਿ ਉਹ ਕਦੇ ਨਹੀਂ ਚਾਹੁੰਦੇ ਕਿ ਪੰਜਾਬ ਸਥਿਰ ਰਹੇ। ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਲੁਧਿਆਣਾ ਨੂੰ ਪੂਰੀ ਤਰ੍ਹਾਂ ਖਾਲੀ ਕਰਵਾ ਲਿਆ ਗਿਆ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਦੂਜੇ ਪਾਸੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਕਿਹਾ ਕਿ ਮ੍ਰਿਤਕ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਾਂ ਤਾਂ ਉਹ ਵਿਸਫੋਟਕ ਲੈ ਕੇ ਆਇਆ ਸੀ ਜਾਂ ਉਸਦੇ ਆਸ-ਪਾਸ ਸੀ। ਹੁਣ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ। ਬਾਕੀ ਚਾਰ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਵੀਰਵਾਰ ਦੁਪਹਿਰ ਲੁਧਿਆਣਾ ਦੀ ਅਦਾਲਤ ਦੇ ਕੰਪਲੈਕਸ ਵਿੱਚ ਹੋਏ ਬੰਬ ਧਮਾਕੇ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।