ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਕੇ ਛੋਟੇ ਕਿਸਾਨਾਂ ਅਤੇ ਬੇਜ਼ਮੀਨੇ ਮਜ਼ਦੂਰਾਂ ਲਈ ਵੱਡਾ ਐਲਾਨ ਕੀਤਾ ਹੈ । ਅੱਜ ਮੁੱਖ ਚਰਨਜੀਤ ਸਿੰਘ ਚੰਨੀ ਨੇ ਪ੍ਰੈਸ ਨੂੰ ਦੱਸਿਆ ਕੇ ਸਰਕਾਰ ਪੰਜ ਏਕੜ ਵੱਲੇ ਕਿਸਾਨਾਂ ਦੇ ਜਿਨ੍ਹਾਂ ਦਾ 2 ਲੱਖ ਤੱੱਕ ਦਾ ਕਰਜਾ ਮੁਆਫ ਕਰ ਦਿੱਤਾ ਹੈ । ਉਹ ਅਗਲੇ ਦਸ ਦਿਨਾਂ ਦੇ ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਪਾ ਦਿੱਤਾ ਜਾਵੇਗਾ ।”ਪੰਜਾਬ ਸਰਕਾਰ ਨੇ ਉਨ੍ਹਾਂ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦਾ ਫੈਸਲਾ ਕੀਤਾ ਹੈ, ਜਿਨ੍ਹਾਂ ਦੇ ਸਿਰ ‘ਤੇ 2 ਲੱਖ ਰੁਪਏ ਤੱਕ ਦਾ ਕਰਜ਼ਾ ਹੈ। ਬੈਂਕ ਕੋਲ ਜ਼ਮੀਨ ਗਿਰਵੀ ਮੁਆਫ ਕਰ ਦਿੱਤੀ ਜਾਵੇਗੀ। ਅਗਲੇ 10-15 ਦਿਨਾਂ ‘ਚ ਕਿਸਾਨਾਂ ਦੇ ਖਾਤਿਆਂ ‘ਚ ਰਾਸ਼ੀ ਜਮ੍ਹਾ ਕਰ ਦਿੱਤੀ ਜਾਵੇਗੀ। ਇਸਦੇ ਲਈ ਕਰੀਬ 2,000 ਕਰੋੜ ਰੁਪਏ ਰੱਖੇ ਗਏ ਹਨ।”
ਚਰਨਜੀਤ ਸਿੰਘ ਚੰਨੀ ਨੇ ਕਿਹਾ, “ਬੇਜ਼ਮੀਨੇ ਮਜ਼ਦੂਰਾਂ ਨੂੰ ਵੀ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਅਨੁਸੂਚਿਤ ਜਾਤੀ ਨਾਲ ਸਬੰਧਤ ਲੋਕਾਂ ਵੱਲੋਂ ਲਏ ਗਏ ਕਰਜ਼ੇ ਵੀ ਮੁਆਫ਼ ਕੀਤੇ ਜਾਣਗੇ,”
ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਫੈਸਲਾ ਰਾਜ ਮੰਤਰੀ ਮੰਡਲ ਵੱਲੋਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਮੰਤਰੀ ਮੰਡਲ ਕਿਸਾਨਾਂ ਦੇ ਬਾਕੀ ਸਾਰੇ ਕਰਜ਼ੇ ਮੁਆਫ ਕਰਨ ਬਾਰੇ ਵੀ ਵਿਚਾਰ ਕਰ ਰਹੇ ਹਾਂ। ਪ੍ਰੈਸ ਕਾਨਫਰੰਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਇਹ ਵੀ ਦੱਸਿਆ ਕਿ ਪੰਜਾਬੀ ਫਿਲਮਾਂ ਅਤੇ ਸੰਗੀਤ ਉਦਯੋਗ ਨਾਲ ਜੁੜੇ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਕੁਝ ਫੈਸਲੇ ਲਏ ਗਏ ਹਨ।
ਚਰਨਜੀਤ ਸਿੰਘ ਚੰਨੀ ਨੇ ਕਿਹਾ, “ਪੰਜਾਬੀ ਫਿਲਮਾਂ ਅਤੇ ਸੰਗੀਤ ਦੁਨੀਆ ਭਰ ਵਿੱਚ ਮਸ਼ਹੂਰ ਹਨ। ਇਸ ਲਈ [ਉਦਯੋਗ] ਨੂੰ ਉਤਸ਼ਾਹਿਤ ਕਰਨ ਲਈ, ਇੱਕ ਫਿਲਮ ਅਤੇ ਵਿਕਾਸ ਕੌਂਸਲ ਬਣਾਈ ਜਾਵੇਗੀ। ਫਿਲਮ ਅਦਾਕਾਰਾਂ, ਪ੍ਰਮੋਟਰਾਂ ਅਤੇ ਨਿਰਦੇਸ਼ਕਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ,” ।
ਚਰਨਜੀਤ ਸਿੰਘ ਚੰਨੀ ਨੇ ਕਿਹਾ, “ਪੰਜਾਬ ਸਰਕਾਰ ਨੇ ਭਗਵਤ ਗੀਤਾ ਅਤੇ ਰਾਮਾਇਣ ਦਾ ਅਧਿਐਨ ਕਰਨ ਲਈ ਇੱਕ ਅਧਿਐਨ ਕੇਂਦਰ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ।”