ਕਿਸਾਨਾਂ ਵੱਲੋਂ ਦਿੱਲੀ ਮੋਰਚਾ ਜਿੱਤਣ ਤੋਂ ਬਾਅਦ ਹੁਣ ਪੰਜਾਬ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਹਿੱੱਸਾ ਲੇ ਸਕਦੇ ਹਨ । ਜਿਸ ਨੂੰ ਲੈ ਕੇ ਅੱਜ ਪੰਜਾਬ ਦੀਆਂ 25 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਵੇਗੀ । ਅੱਜ ਜਥੇਬੰਦੀਆਂ ਵੱਲੋਂ ਕੋਈ ਸਿਆਸੀ ਫਰੰਟ ਜਾਂ ਸਿਆਸੀ ਪਾਰਟੀ ਦਾ ਐਲਾਨ ਕੀਤਾ ਜਾ ਸਕਦਾ ਹੈ । ਮਿਲੀ ਜਾਣਕਾਰੀ ਮੁਤਾਬਿਕ ਕਿਸਾਨ ਆਗੂਆਂ ਰੁਲਦੂ ਸਿੰਘ ਮਾਨਸਾ ਅਤੇ ਸੁਖਦਰਸ਼ਨ ਨਟ ਨੇ ਪੁਸ਼ਟੀ ਕੀਤੀ ਹੈ ਕਿ ਸਿਆਸਤ ਵਿੱਚ ਆਉਣ ਦੇ ਇੱਛੁਕ ਕਿਸਾਨ ਆਗੂਆਂ ਨੂੰ ਸ਼ਨੀਵਾਰ ਨੂੰ ਚੰਡੀਗੜ੍ਹ ਪਹੁੰਚਣ ਲਈ ਕਿਹਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਫਿਲਹਾਲ ਸਪੱਸ਼ਟ ਤੌਰ ‘ਤੇ ਕੁਝ ਨਹੀਂ ਕਿਹਾ ਜਾ ਸਕਦਾ ਪਰ ਸੰਭਵ ਹੈ ਕਿ ਇਸ ਸਿਆਸੀ ਫਰੰਟ ‘ਚ ਕਰੀਬ ਦੋ ਦਰਜਨ ਕਿਸਾਨ ਜਥੇਬੰਦੀਆਂ ਸ਼ਾਮਲ ਹੋ ਸਕਦੀਆਂ ਹਨ।
ਪੰਜਾਬ ਦੀਆਂ ਕਈ ਕਿਸਾਨ ਜਥੇਬੰਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਲੜਨ ਦੇ ਹੱਕ ਵਿੱਚ ਹਨ। ਪਰ ਇਨ੍ਹਾਂ ਵਿਚੋਂ ਬਹੁਤੇ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਜਾਂ ਭਾਜਪਾ ਵਰਗੀਆਂ ਪਾਰਟੀਆਂ ਨਾਲ ਜੁੜਨਾ ਨਹੀਂ ਚਾਹੁੰਦੇ। ਇਸ ਦੇ ਨਾਲ ਹੀ ਵੱਡੀ ਗਿਣਤੀ ਵਿੱਚ ਲੋਕ ਅਤੇ ਸੰਸਥਾਵਾਂ ਜਿਨ੍ਹਾਂ ਵਿੱਚ ਆਈ.ਏ.ਐਸ., ਆਈ.ਪੀ.ਐਸ., ਫੌਜੀ ਮੁਲਾਜ਼ਮ ਜੁੜੇ ਹੋਏ ਹਨ, ਕਿਸਾਨਾਂ ਨੂੰ ਸਰਗਰਮ ਰਾਜਨੀਤੀ ਦਾ ਹਿੱਸਾ ਬਣਨ ਦੀ ਅਪੀਲ ਕਰ ਰਹੇ ਹਨ।
ਦੂਜੇ ਪਾਸੇ ਬੀਕੇਯੂ (ਕ੍ਰਾਂਤੀਕਾਰੀ) ਦੇ ਆਗੂ ਸੁਰਜੀਤ ਸਿੰਘ ਫੂਲ ਅਤੇ 7 ਹੋਰ ਧੜੇ ਹੋਰ ਕਿਸਾਨ ਆਗੂਆਂ ਦੀਆਂ ਸਿਆਸੀ ਖਾਹਿਸ਼ਾਂ ਦੇ ਖ਼ਿਲਾਫ਼ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਚੋਣ ਰਾਜਨੀਤੀ ਵਿਚ ਜਾਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਕਿਸੇ ਨੂੰ ਵੀ ਸੰਯੁਕਤ ਕਿਸਾਨ ਮੋਰਚਾ ਦੇ ਨਾਂ ਦੀ ਵਰਤੋਂ ਚੋਣ ਲਾਭ ਲਈ ਨਹੀਂ ਕਰਨੀ ਚਾਹੀਦੀ।
PUNJAB




INDIA








WORLD










