ਕੇਂਦਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨ ਏਕੇ ਨਾਲ ਵਾਪਸ ਕਰਾਉਣ ਤੋਂ ਬਾਅਦ ਹੁਣ 2022 ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਦੋ ਫਾੜ ਹੁੰਦਾ ਨਜਰ ਆ ਰਿਹਾ ਹੈ ਕਿਉਂਕਿ ਅੱਜ 22 ਕਿਸਾਨ ਜਥੇਬੰਦੀਆਂ ਨੇ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ । ਤੁਹਾਨੂੰ ਦੱਸ ਦੇਈਏ ਪੰਜਾਬ ਦੀਆਂ 32 ਕਿਸਾਨ ਯੂਨੀਅਨਾਂ ਵਿਚੋਂ 11 ਕਿਸਾਨ ਜਥੇਬੰਦੀਆਂ ਨੇ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਹੈ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਾ ਸਿਖਰਾਂ ‘ਤੇ ਹੈ।ਜਿਸ ਨੂੰ ਲੈ ਵੱਖ ਵੱਖ ਰਾਜਨੀਤਿਕ ਪਾਰਟੀਆਂ ਤਿਆਰੀ ਕਸ ਰਹੀਆਂ ਹਨ, ਕਿਸਾਨਾਂ ਨੇ ‘ਸੰਯੁਕਤ ਸਮਾਜ ਮੋਰਚੇ’ ਦਾ ਐਲਾਨ ਕਰਦਿਆਂ ਕਿਹਾ ਕਿ ਇਹ ਮੋਰਚਾ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣਾਂ ਲੜੇਗਾ। ਮਿਲੀ ਜਾਣਕਾਰੀ ਮੁਤਾਬਕ 22 ਜਥੇਬੰਦੀਆਂ ਦੇ ਨਾਲ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਜਿਸ ‘ਚ ਮੁੱਖ ਮੰਤਰੀ ਦਾ ਚੇਹਰਾ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਹੋਣਗੇ।
ਚੰਡੀਗੜ੍ਹ ‘ਚ ਪ੍ਰੈਸ ਕਾਨਫਰੰਸ ਕਰਦਿਆਂ ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਅਤੇ ਬਲਬੀਰ ਸਿੰਘ ਰਾਜੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੀਆਂ 117 ਸੀਟਾਂ ‘ਤੇ ਚੋਣ ਲੜੀ ਜਾਵੇਗੀ। ਉਹਨਾਂ ਪੰਜਾਬ ਦੇ ਲੋਕਾਂ ਨੂੰ ਸਾਥ ਦੇਣ ਦੀ ਵੀ ਅਪੀਲ ਕੀਤੀ।
ਇਸ ਸਬੰਧੀ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਇਹ ਲੋਕਾਂ ਦੀ ਮੰਗ ਹੈ ਅਤੇ ਲੋਕਾਂ ਮੁਤਾਬਕ ਹੀ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਿਆਸੀ ਸਿਸਟਮ ਗੰਦਾ ਹੋ ਗਿਆ ਹੈ, ਜਿਸ ਨੂੰ ਸੁਧਾਰਨ ਦੀ ਲੋੜ ਹੈ।
ਇਸ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਨੇ ਸਪੱਸ਼ਟ ਕੀਤਾ ਹੈ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਅਸੈੰਬਲੀ ਚੋਣਾਂ ਨਹੀ ਲੜ ਰਿਹਾ। ਇਸਦੀ ਜਾਣਕਾਰੀ ਮੋਰਚੇ ਦੀ 9 ਮੈਂਬਰੀ ਤਾਲਮੇਲ ਕਮੇਟੀ ਦੇ ਆਗੂ ਜਗਜੀਤ ਸਿੰਘ ਡੱਲੇਵਾਲ, ਡਾ ਦਰਸ਼ਨਪਾਲ ਨੇ ਦਿੱਤੀ। ਮਿਲੀ ਜਾਣਕਾਰੀ ਮੁਤਾਬਕ 32 ਕਿਸਾਨ ਜਥੇਬੰਦੀਆਂ ‘ਚੋਂ 11 ਜਥੇਬੰਦੀਆਂ ਨੇ ਦੂਰੀ ਬਣਾ ਲਈ ਹੈ। ਜਿਸ ਦੌਰਾਨ 15 ਜਨਵਰੀ ਨੂੰ ਵੱਖ ਹੋਈਆਂ 11 ਜਥੇਬੰਦੀਆਂ ਦੀ ਮੀਟਿੰਗ ਹੋਵੇਗੀ।
PUNJAB




INDIA








WORLD










