ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਵੀ ਸਰਗਰਮ ਹੋ ਗਈ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ 3 ਜਨਵਰੀ ਨੂੰ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਪੰਜਾਬ ਦੀ ਚੋਣ ਮੁਹਿੰੰਮ ਨੂੰ ਭਖਾਉਣ ਲਈ ਚੋਣ ਪ੍ਰਚਾਰ ਸ਼ੁਰੂ ਕਰਨਗੇ। ਇਸ ਸਬੰਧੀ ਅਜੇ ਤੱਕ ਪਾਰਟੀ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਪਰ ਰਾਹੁਲ ਗਾਂਧੀ ਪੰਜਾਬ ਪਹੁੰਚਣਗੇ । ਆਮ ਆਦਮੀ ਪਾਰਟੀ ਦੇ ਸੁਪਰੀਮੋ ਪਹਿਲਾਂ ਹੀ ਪੰਜਾਬ ਵਿੱਚ ਆਪਣੀ ਚੋਣ ਮੁਹਿੰਮ ਨੂੰ ਭਖਾਈ ਬੈਠੇ ਹਨ । ਪੰਜਾਬ ਵਿੱਚ ਚੋਣ ਪ੍ਰਚਾਰ ਸ਼ੁਰੂ ਕਰਨ ਲਈ ਖੁਦ ਰਾਹੁਲ ਗਾਂਧੀ ਆਉਣਗੇ।
ਹੁਣ ਤੱਕ ਦੇ ਚੋਣ ਸਰਵੇਖਣਾਂ ਮੁਤਾਬਕ ਇਸ ਵਾਰ ਪੰਜਾਬ ਵਿੱਚ ਮੁੱਖ ਮੁਕਾਬਲਾ ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚਾਲੇ ਨਜ਼ਰ ਆ ਰਿਹਾ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਕਈ ਦੌਰੇ ਕਰਕੇ ਚੋਣ ਮੁਹਿੰਮ ਭਖਾ ਲਈ ਹੈ ਪਰ ਕਾਂਗਰਸ ਇਸ ਵਿੱਚ ਫਾਡੀ ਨਜ਼ਰ ਆ ਰਹੀ ਹੈ। ਕਿਸਾਨ ਜਥੇਬੰਦੀਆਂ ਨੇ ਚੋਣਾਂ ਲੜਨ ਦਾ ਐਲਾਨ ਕਰਕੇ ਸਿਆਸੀ ਪਾਰਟੀਆਂ ਦਾ ਫਿਕਰ ਹੋ ਵਧਾ ਦਿੱਤਾ ਹੈ।
ਸੂਤਰਾਂ ਮੁਤਾਬਕ ਪੰਜਾਬ ਕਾਂਗਰਸ ਦੀ ਚੋਣ ਪ੍ਰਚਾਰ ਕਮੇਟੀ ਦੀ 22 ਦਸੰਬਰ ਨੂੰ ਦਿੱਲੀ ਵਿੱਚ ਹੋਈ ਮੀਟਿੰਗ ਦੌਰਾਨ ਅਗਲੀਆਂ ਚੋਣਾਂ ਲਈ ਚੋਣ ਪ੍ਰਚਾਰ ਦੀ ਰਣਨੀਤੀ ਤਿਆਰ ਕੀਤੀ ਗਈ ਸੀ। ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਨੇ ਦੱਸਿਆ ਸੀ ਕਿ ਪੰਜਾਬ ਵਿੱਚ ਜਲਦ ਹੀ ਰਾਹੁਲ ਗਾਂਧੀ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ ਤੇ ਜਲਦ ਸਿਆਸੀ ਰੈਲੀ ਦੀ ਥਾਂ ਤੇ ਤਾਰੀਖ਼ ਬਾਰੇ ਦੱਸ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤਰਫ਼ੋਂ ਪੰਜ ਵਰ੍ਹਿਆਂ ਦੌਰਾਨ ਜੋ ਕੰਮ ਕੀਤੇ ਗਏ ਹਨ, ਉਨ੍ਹਾਂ ਨੂੰ ਚੋਣ ਪ੍ਰਚਾਰ ਦੌਰਾਨ ਲੋਕਾਂ ਅੱਗੇ ਰੱਖਿਆ ਜਾਵੇਗਾ ਤੇ ਜੋ ਕਮੀਆਂ ਰਹਿ ਗਈਆਂ ਹਨ, ਉਨ੍ਹਾਂ ਨੂੰ ਦੂਰ ਕਰਨ ਦਾ ਭਰੋਸਾ ਦਿੱਤਾ ਜਾਵੇਗਾ। ਜਾਖੜ ਨੇ ਕਿਹਾ ਕਿ ਚੋਣ ਪ੍ਰਚਾਰ ਲਈ ਰੋਡਮੈਪ ਤਿਆਰ ਕੀਤਾ ਜਾ ਰਿਹਾ ਹੈ ਤੇ ਚੋਣ ਪ੍ਰਚਾਰ ਲਈ ਹਰ ਮਾਧਿਅਮ ਦਾ ਸਹਾਰਾ ਲਿਆ ਜਾਵੇਗਾ।
PUNJAB




INDIA








WORLD










