ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਬੀਜੇਪੀ ਨੇ ਦਿੱਤਾ ਝਟਕਾ । ਅੱਜ ਕਾਂਗਰਸ ਦੇ ਕਾਦੀਆਂ ਤੋਂ ਵਿਧਾਇਕ ਫਤਿਹਜੰਗ ਬਾਜਵਾ,ਅਤੇ ਸ੍ਰੀ ਹਰਗੋਬਿੰਦ ਪੁਰ ਤੋਂ ਵਿਧਾਇਕ ਬਲਵਿੰਦਰ ਲਾਡੀ ਸਣੇ ਕਈ ਵੱਡੇ ਆਗੂ ਬੀਜੇਪੀ ‘ਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਦੇ ਸਾਬਕਾ ਵਿਧਾਇਕ ਗੁਰਤੇਜ ਸਿੰਘ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਹ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਦਿਨੇਸ਼ ਮੋਗੀਆ, ਰਾਜਦੇਵ ਖਾਲਸਾ ਵੀ ਭਾਜਪਾ ਵਿਚ ਸ਼ਾਮਲ ਹੋਏ ਹਨ।
ਉਹ ਭਾਜਪਾ ਦੇ ਦਿੱਲੀ ਦਫਤਰ ਪੁੱਜੇ ਹਨ, ਜਿਥੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ ਜਾ ਰਿਹਾ ਹੈ। ਦੱਸ ਦਈਏ ਕਿ ਕਿਸਾਨ ਅੰਦੋਲਨ ਮੁਲਤਵੀ ਹੋਣ ਤੇ ਵਿਧਾਨ ਸਭਾ ਚੋਣਾਂ ਨੇੜੇ ਆਉਣ ਤੋਂ ਬਾਅਦ ਕਾਂਗਰਸ ਤੇ ਅਕਾਲੀ ਦਲ ਦੇ ਕਈ ਵੱਡੇ ਆਗੂ ਲਗਾਤਾਰ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ। ਚਰਚਾ ਹੈ ਕਿ ਅਗਲੇ ਦਿਨਾਂ ਵਿਚ ਇਹ ਕਾਫਲਾ ਹੋਰ ਵੱਡਾ ਹੋਣ ਦੀ ਉਮੀਦ ਹੈ। ਵਿਧਾਇਕ ਫਤਿਹਜੰਗ ਬਾਜਵਾ ਪ੍ਰਤਾਪ ਸਿੰਘ ਬਾਜਵਾ ਦੇ ਛੋਟੇ ਭਰਾ ਹਨ।
PUNJAB




INDIA








WORLD










