ਪੰਜਾਬ ਵਿੱਚ 2022 ਦੀਆਂ ਚੋਣਾਂ ਜਿੱਤਣ ਲਈ ਸਾਰੀਆਂ ਪਾਰਟੀਆਂ ਅੱਡੀ ਚੋਟੀ ਦਾ ਜੋਰ ਲਾ ਰਹੀਆਂ ਹਨ। ਜਿਥੇ ਪੰਜਾਬ ਦੇ ਵੋਟਰਾਂ ਨੂੰ ਆਪਣੇ ਨਾਲ ਜੋੜਨ ਲਈ ਹਰ ਤਰ੍ਹਾਂ ਦੇ ਲਾਲਚ ਦਿੱਤੇ ਜਾ ਰਹੇ ਹਨ । ਕੁੱਝ ਸਿਆਸੀ ਦੇ ਲੋਕ ਡਰ ਕਰਕੇ ਆਪਣੀਆਂ ਟਿਕਟਾਂ ਕੱਟਣ ਨੂੰ ਲੈ ਕੇ ਬੀਜੇਪੀ ਵਿੱਚ ਸ਼ਾਮਿਲ ਹੋ ਰਹੇ ਹਨ। ਪਿਛਲੇ ਦਿਨੀਂ ਕਾਂਗਰਸ ਵਿਚੋਂ ਵੀ ਤਿੰਨ ਮਜੂਦਾ ਵਿਧਾਇਕ ਬੀਜੇਪੀ ਵਿੱਚ ਸ਼ਾਮਿਲ ਹੋ ਗਏ ਹਨ। ਜਿਸ ਨੂੰ ਲੈ ਕੇ ਕਾਂਗਰਸ ਹਾਈਕਮਾਂਡ ਨੇ ਟਿਕਟਾਂ ਦੇਣ ਸਬੰਧੀ ਪਰਕਿਰਿਆ ਤੇਜ ਕਰ ਦਿੱਤੀ ਹੈ । ਕਾਂਗਰਸ ਨੇ 117 ਸੀਟਾਂ ਵਿਚੋਂ 40 ਸੀਟਾਂ ਦੇ ਉਮੀਦਵਾਰਾਂ ਦੇ ਨਾਮ ਤੈਅ ਕਰ ਦਿੱਤੇ ਹਨ । ਇਨ੍ਹਾਂ ਨਾਵਾਂ ਨੂੰ ਕਾਂਗਰਸ ਦੀ ਸਕਰੀਨਿੰਗ ਕਮੇਟੀ ਨੇ ਮਨਜੂਰ ਕਰ ਲਿਆ ਹੈ । ਮਨਜੂਰ ਕੀਤੀ 40 ਉਮੀਦਵਾਰਾਂ ਦੀ ਸੂਚੀ ਨੂੰ ਕੇਂਦਰੀ ਚੋਣ ਕੇਮਟੀ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ ਸੂਚੀ ਜਾਰੀ ਕਰ ਦਿੱਤੀ ਜਾਵੇਗੀ।
ਕਾਂਗਰਸ ਦੀ ਸਕਰੀਨਿੰਗ ਕਮੇਟੀ ਨੇ 10 ਤੋਂ 12 ਸੀਟਾਂ ‘ਤੇ ਜਿੱਤਣ ਵਾਲੇ ਉਮੀਦਵਾਰਾਂ ਦਾ ਸਰਵੇਖਣ ਕਰਨ ਲਈ ਵੀ ਕਿਹਾ ਹੈ, ਜਿੱਥੇ ਇੱਕ ਤੋਂ ਵੱਧ ਦਾਅਵੇਦਾਰ ਹਨ। ਪਿਛਲੇ ਕੁਝ ਦਿਨਾਂ ਵਿੱਚ ਕਾਂਗਰਸ ਦੇ ਤਿੰਨ ਵਿਧਾਇਕ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਵਿੱਚ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸੋਢੀ, ਫਤਿਹ ਜੰਗ ਸਿੰਘ ਬਾਜਵਾ ਤੇ ਬਲਵਿੰਦਰ ਸਿੰਘ ਲਾਡੀ ਦੇ ਨਾਂ ਸ਼ਾਮਲ ਹਨ। ਸੂਤਰਾਂ ਮੁਤਾਬਕ ਉਮੀਦਵਾਰ ਦੀਆਂ ਸ਼ਰਤਾਂ ਪੂਰੀਆਂ ਕਰਨ ਤੋਂ ਬਾਅਦ 40 ਉਮੀਦਵਾਰਾਂ ਦੇ ਨਾਵਾਂ ‘ਤੇ ਸਹਿਮਤੀ ਬਣ ਗਈ ਹੈ। ਇਨ੍ਹਾਂ ਵਿੱਚੋਂ ਕੁਝ ਮੰਤਰੀ, ਕੁਝ ਵਿਧਾਇਕ ਤੇ ਕਈ ਅਜਿਹੇ ਉਮੀਦਵਾਰ ਹਨ ਜੋ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਾਰ ਗਏ ਸਨ।
ਸੂਤਰਾਂ ਨੇ ਦੱਸਿਆ ਕਿ ਇਨ੍ਹਾਂ ਨਾਵਾਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ ਪਰ ਇਹ ਸੂਚੀ ਸੋਨੀਆ ਗਾਂਧੀ ਦੀ ਅਗਵਾਈ ਵਾਲੀ ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਮਨਜ਼ੂਰੀ ਦੀ ਉਡੀਕ ਕਰ ਰਹੀ ਹੈ। ਫਿਲਹਾਲ ਸਾਨੂੰ ਇਸ ਗੱਲ ਦੀ ਜਾਣਕਾਰੀ ਨਹੀਂ ਹੈ ਕਿ ਸੀਈਸੀ ਦੀ ਮੀਟਿੰਗ ਕਦੋਂ ਹੋਵੇਗੀ। ਦੱਸਿਆ ਜਾਂਦਾ ਹੈ ਕਿ ਦਿੱਲੀ ‘ਚ ਅਜੇ ਮਾਕਨ ਦੀ ਪ੍ਰਧਾਨਗੀ ‘ਚ ਸਕ੍ਰੀਨਿੰਗ ਕਮੇਟੀ ਦੀ ਬੈਠਕ ਹੋਈ ਸੀ। ਇਸ ਦੌਰਾਨ ਕਾਂਗਰਸ ਦੇ ਵਿਧਾਇਕਾਂ ਦੇ ਭਾਜਪਾ ਵੱਲ ਜਾਣ ਦੀ ਚਰਚਾ ਹੋਈ।
ਇਸ ਮੀਟਿੰਗ ਵਿੱਚ ਕਾਦੀਆਂ ਤੋਂ ਵਿਧਾਇਕ ਫਤਿਹ ਸਿੰਘ ਬਾਜਵਾ ਵੱਲੋਂ ਪਾਰਟੀ ਛੱਡਣ ‘ਤੇ ਹੈਰਾਨੀ ਜਤਾਈ ਗਈ। ਇਸ ਮੀਟਿੰਗ ਵਿੱਚ ਚਰਚਾ ਕੀਤੀ ਗਈ ਕਿ ਪਾਰਟੀ ਦੇ ਇੱਕ ਹਿੱਸੇ ਤੋਂ ਫਤਹਿ ਸਿੰਘ ਨੂੰ ਟਿਕਟ ਨਾ ਮਿਲਣ ਦਾ ਸੁਨੇਹਾ ਪਹੁੰਚ ਗਿਆ ਸੀ, ਨਹੀਂ ਤਾਂ ਉਹ ਪਾਰਟੀ ਨਹੀਂ ਛੱਡਦੇ।
PUNJAB




INDIA








WORLD










