ਪੰਜਾਬ ਵਿੱਚ ਚੋਣਾਂ ਨੂੰ ਲੈ ਕੇ ਬੀਜੇਪੀ ਲਗਾਤਾਰ ਤੇ ਪੰਜਾਬ ਤੇ ਆਪਣਾ ਰਾਜ ਕਾਇਮ ਕਰਨ ਲਈ ਹਰ ਤਰ੍ਹਾਂ ਦੇ ਦਾਅ ਪੇਚ ਖੇਡ ਰਹੀ ਹੈ । ਉਥੇ ਹੀ ਪਿਛਲੇ ਦਿਨੀਂ ਸ੍ਰੋਮਣੀ ਅਕਾਲੀ ਦਲ ਦੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੂੰ ਬੀਜੇਪੀ ਵਿੱਚ ਸ਼ਾਮਿਲ ਕਰ ਲਿਆ ਸੀ ਜਿਸ ਤੋਂ ਬਾਅਦ ਅਕਾਲੀ ਦਲ ਲਈ ਵੱਡੇ ਨੁਕਸਾਨ ਵਜੋਂ ਦੇਖਿਆ ਜਾ ਰਿਹਾ ਸੀ। ਪਰ ਹੁਣ ਅਕਾਲੀ ਦਲ ਨੂੰ ਬੀਜੇਪੀ ਨੇ ਵੱਡਾ ਝਟਕਾ ਦਿੰਦਿਆਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਦੁਬਾਰਾ ਮਨਜਿੰਦਰ ਸਿੰਘ ਸਿਰਸਾ ਦਾ ਕਬਜ਼ਾ ਕਰਵਾ ਦਿੱਤਾ ਹੈ । ਜਿਸ ਤੋਂ ਬਾਅਦ ਅਕਾਲੀ ਦਲ ਬਾਦਲ ਵਿੱਚ ਵੱਡਾ ਰੋਸ ਦੇਖਣ ਨੂੰ ਮਿਲ ਰਿਹਾ ਹੈ । ਇਸ ਸਬੰਧੀ ਸੁਖਬੀਰ ਸਿੰਘ ਬਾਦਲ ਨੇ ਇਤਰਾਜ਼ ਕਰਦਿਆਂ ਆਖਿਆ ਪਹਿਲਾਂ ਮਨਜਿੰਦਰ ਸਿੰਘ ਸਿਰਸਾ ਵੱਲੋਂ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਵਜੋਂ ਆਪਣਾ ਅਸਤੀਫਾ ਵਾਪਸ ਲੈਣ ਦਾ ਫੈਸਲਾ ਭਾਜਪਾ ਦੇ ਕਹਿਣ ’ਤੇ ਲਿਆ ਗਿਆ ਹੈ ਤੇ ਭਾਜਪਾ ਹੀ ਧਾਰਮਿਕ ਸੰਸਥਾ ’ਤੇ ਕਾਬਜ਼ ਹੋਣ ਦਾ ਯਤਨ ਕਰ ਰਹੀ ਹੈ” ਇਹ ਕਹਿੰਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਾਰਤੀ ਜਨਤਾ ਪਾਰਟੀ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਨੇਜਮੈਂਟ ’ਤੇ ਕੰਟਰੋਲ ਕਰਨ ਦੇ ਯਤਨ ਨੁੰ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਿਚ ਸਿੱਧਾ ਦਖਲ ਕਰਾਰ ਦਿੱਤਾ ਹੈ।
ਸਿਰਸਾ ਵੱਲੋਂ ਅਸਤੀਫਾ ਦੇਣ ਮਗਰੋਂ ਭਾਜਪਾ ਵਿਚ ਸ਼ਾਮਲ ਹੋਣ ਮਗਰੋਂ ਹੁਣ ਫਿਰ ਤੋਂ ਦਿੱਲੀ ਗੁਰਦੁਆਰਾ ਕਮੇਟੀ ਦਾ ਪ੍ਰਧਾਨ ਬਣਨ ਦੀ ਕਾਰਵਾਈ ਨੂੰ ਅਨੈਤਿਕ ਕਰਾਰ ਦਿੰਦਿਆਂ ਸੀਨੀਅਰ ਅਕਾਲੀ ਆਗੂਆਂ ਨੇ ਕਿਹਾ ਕਿ ਸਿੱਖ ਪੰਥ ਇਸਨੁੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗਾ। ਇਹਨਾਂ ਆਗੂਆਂ ਨੇ ਕਿਹਾ ਕਿ ਇਹ ਕਦਮ ਗੈਰ ਕਾਨੂੰਨੀ ਤੇ ਗੈਰ ਸੰਵਿਧਾਨਕ ਹੈ। ਉਹਨਾਂ ਕਿਹਾ ਕਿ ਸਿਰਸਾ ਨੇ ਪਿਛਲੀ ਕਮੇਟੀ ਤੋਂ ਅਸਤੀਫਾ ਦੇ ਦਿੱਤਾ ਸੀ ਤੇ ਆਪ ਹੀ ਨਵੀਂ ਕਮੇਟੀ ਦੇ ਗਠਨ ਦਾ ਰਾਹ ਪੱਧਰਾ ਕੀਤਾ ਸੀ।
ਉਹਨਾਂ ਕਿਹਾ ਕਿ ਨਵੀਂ ਕਮੇਟੀ ਦਾ ਗਠਨ ਜੋ ਕੁਝ ਮਹੀਨੇ ਪਹਿਲਾਂ ਚੋਣਾਂ ਮੁਕੰਮਲ ਹੋਣ ਤੋਂ ਬਾਅਦ ਪਹਿਲਾਂ ਹੀ ਲਟਕ ਰਿਹਾ ਹੈ। ਉਹਨਾਂ ਕਿਹਾ ਕਿ ਹੁਣ ਨਵੀਂ ਕਮੇਟੀ ਦਾ ਗਠਨ ਹੋਣ ਦੇਣ ਦੀ ਥਾਂ ’ਤੇ ਸਿਰਸਾ ਨੁੰ ਭਾਜਪਾ ਦੀ ਹਮਾਇਤ ਨਾਲ ਦਿੱਲੀ ਗੁਰਦੁਆਰਾ ਕਮੇਟੀ ਸਿਰ ਮੜ੍ਹਿਆ ਜਾ ਰਿਹਾ ਸੀ। ਅਕਾਲੀ ਦਲ ਨੇ ਕਿਹਾ ਕਿ ਭਾਜਪਾ ਦੀਆਂ ਇਹ ਤਰਕੀਬਾਂ ਸਹਾਈ ਨਹੀਂ ਹੋਣਗੀਆਂ। ਉਹਨਾਂ ਕਿਹਾ ਕਿ ਇਸ ਨਾਲ ਉਲਟਾ ਸਿੱਖ ਕੌਮ ਪਾਰਟੀ ਤੋਂ ਟੁੱਟ ਜਾਵੇਗੀ। ਉਹਨਾਂ ਕਿਹਾ ਕਿ ਭਾਜਪਾ ਸਿਰਸਾ ਵਰਗੇ ਬੰਦਿਆਂ ਦੇ ਰਾਹੀਂ ਦਿੱਲੀ ਗੁਰਦੁਆਰਾ ਕਮੇਟੀ ਦੀ ਮੈਨੇਜਮੈਂਟ ’ਤੇ ਕੰਟਰੋਲ ਕਰਨ ਦੇ ਅਜਿਹੇ ਯਤਨ ਤੁਰੰਤ ਬੰਦ ਕਰੇ। ਦੇਖਣਾ ਹੋਵੇਗਾ ਕਿ ਅੱਗੇ ਸਿਆਸਤ ਕੀ ਰੁਖ ਅਖਤਿਆਰ ਕਰੇਗੀ।
PUNJAB




INDIA








WORLD










