ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ ਸਤਾ ਲਾਲਸਾ ਨੂੰ ਲੈ ਕੇ ਸਿਆਸੀ ਲੀਡਰ ਆਪਣੀਆਂ ਵਫਾਦਾਰੀਆਂ ਲਗਾਤਾਰ ਬਦਲ ਰਹੇ ਹਨ। ਤੇ ਖਾਸ ਕਰ ਭਾਜਪਾ ਵਿੱਚ ਹੀ ਸ਼ਮੂਲੀਅਤ ਕਰ ਹਨ। ਸੰਯੁਕਤ ਅਕਾਲੀ ਦਲ ਦੇ ਮੁੱਖ ਬੁਲਾਰੇ ਨਿਧੜਕ ਸਿੰਘ ਬਰਾੜ ਨੇ ਅੱਜ ਮੋਗਾ ਵਿਖੇ ਆਪਣੇ ਨਿਵਾਸ ਸਥਾਨ ਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਹਾਜ਼ਰੀ ਵਿੱਚ ਭਾਜਪਾ ਦਾ ਪੱਲਾ ਫੜ ਲਿਆ ਹੈ । ਤੁਹਾਨੂੰ ਦੱਸ ਦੇਈਏ ਨਿਧੜਕ ਸਿੰਘ ਬਰਾੜ ਪਹਿਲਾਂ ਸ੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਦੌਰਾਨ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਚੇਅਰਮੈਨ ਰਹਿ ਚੁੱਕੇ ਹਨ। ਜਦੋਂ ਅਕਾਲੀ ਦਲ ਵਿੱਚੋਂ ਸੁਖਦੇਵ ਸਿੰਘ ਢੀਂਡਸਾ ਬਾਹਰ ਹੋਏ ਤਾਂ ਉਸ ਸਮੇਂ ਨਿਧੜਕ ਸਿੰਘ ਬਰਾੜ ਨੇ ਵੀ ਪਾਰਟੀ ਛੱਡ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਵਿੱਚ ਸੰਯੁਕਤ ਅਕਾਲੀ ਦਲ ਵਿੱਚ ਸ਼ਮੂਲੀਅਤ ਕਰ ਬਤੌਰ ਪਾਰਟੀ ਦਾ ਮੁੱਖ ਬੁਲਾਰਾ ਬਣੇ । ਅੱਜ ਨਿਧੜਕ ਸਿੰਘ ਬਰਾੜ ਨੇ ਸੰਯੁਕਤ ਅਕਾਲੀ ਦਲ ਛੱਡ ਭਾਜਪਾ ਵਿੱਚ ਸ਼ਾਮਿਲ ਹੋ ਗਏ।
PUNJAB




INDIA








WORLD










