ਦੇਸ਼ ਦੇ ਪੰਜ ਸੂਬਿਆਂ ਵਿੱਚ ਚੋਣਾਂ ਨੂੰ ਲੈ ਕੇ ਪ੍ਰਚਾਰ ਜੋਰ ਤੇ ਚੱਲ ਰਿਹਾ ਹੈ । ਦੂਜੇ ਪਾਸੇ ਦੇਸ਼ ਵਿੱਚ ਕੋਰੋਨਾ ਅਤੇ ਓਮੀਕਰੋਨ ਦੇ ਕੇਸਾਂ ਵਿੱਚ ਵਧਾ ਹੋ ਰਿਹਾ ਹੈ। ਖਾਸ ਕਰ ਪੰਜਾਬ ਦੀ ਗੱਲ ਕਰੀਏ ਤਾਂ ਚੋਣਾਂ ਨੂੰ ਲੈ ਕੇ ਹਰ ਰੋਜ਼ ਵੱਡੀਆਂ ਰੈਲੀਆਂ ਹੋ ਰਹੀਆਂ ਹਨ । ਕੋਰੋਨਾ ਤੋਂ ਬਚਣ ਲਈ ਕਿਸੇ ਵੀ ਤਰ੍ਹਾਂ ਦਾ ਉਪਾਅ ਨਹੀਂ ਕੀਤਾ ਜਾ ਰਿਹਾ । ਤੁਹਾਨੂੰ ਦੱਸ ਦੇਈਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਰੋਨਾ ਪੌਜ਼ੇਟਿਵ ਹੋ ਗਏ ਹਨ। ਉਨ੍ਹਾਂ ਨੂੰ ਘਰ ਵਿੱਚ ਕੁਆਰੰਟੀਨ ਕੀਤਾ ਗਿਆ ਹੈ। ਦੱਸ ਦੇਈਏ ਕਿ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ। ਸੋਮਵਾਰ ਨੂੰ ਰਾਜਧਾਨੀ ਦਿੱਲੀ ‘ਚ 4099 ਨਵੇਂ ਕੋਰੋਨਾ ਮਰੀਜ਼ ਮਿਲੇ, ਜਦੋਂ ਕਿ ਇਨਫੈਕਸ਼ਨ ਦੀ ਦਰ ਹੁਣ 6.46 ਫੀਸਦੀ ‘ਤੇ ਪਹੁੰਚ ਗਈ ਹੈ।
ਕੇਜਰੀਵਾਲ ਨੇ ਟਵੀਟ ਕੀਤਾ, “ਮੈਨੂੰ ਕੋਰੋਨਾ ਸੰਕਰਮਣ ਹੋਇਆ ਹੈ, ਲੱਛਣ ਹਲਕੇ ਹਨ। ਮੈਂ ਫਿਲਹਾਲ ਆਪਣੇ ਆਪ ਨੂੰ ਘਰ ਵਿੱਚ ਅਲੱਗ ਕਰ ਲਿਆ ਹੈ। ਪਿਛਲੇ ਕੁਝ ਦਿਨਾਂ ਵਿੱਚ ਮੇਰੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਨੂੰ ਆਪਣੇ ਆਪ ਨੂੰ ਅਲੱਗ ਕਰ ਲੈਣਾ ਚਾਹੀਦਾ ਹੈ ਅਤੇ ਕੋਰੋਨਾ ਟੈਸਟ ਕਰਵਾਉਣਾ ਚਾਹੀਦਾ ਹੈ।”
ਦਿੱਲੀ ਵਿੱਚ ਵਧਦੇ ਕੋਰੋਨਾ ਸੰਕਰਮਣ ਨੂੰ ਲੈ ਕੇ ਅੱਜ ਸਵੇਰੇ 11 ਵਜੇ ਡੀਡੀਐਮਏ ਦੀ ਮੀਟਿੰਗ ਵੀ ਹੈ। ਇਸ ਵਿੱਚ ਕੋਰੋਨਾ ਦੀ ਸਥਿਤੀ ਦੀ ਸਮੀਖਿਆ ਕੀਤੀ ਜਾਵੇਗੀ। ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ (GRAP) ਦਾ ਇੱਕ ਰੈੱਡ ਅਲਰਟ ਦਿੱਲੀ ਵਿੱਚ ਜਾਰੀ ਕੀਤਾ ਜਾ ਸਕਦਾ ਹੈ, ਜਿਸ ਵਿੱਚ ਕੁੱਲ ਕਰਫਿਊ ਵਰਗੀਆਂ ਪਾਬੰਦੀਆਂ ਹੁੰਦੀਆਂ ਹਨ। ਫਿਲਹਾਲ ਰਾਜਧਾਨੀ ‘ਚ GRAP ਦਾ ਯੈਲੋ ਅਲਰਟ ਹੈ।