ਪੰਜਾਬ ਸਰਕਾਰ ਨੇ ਲੋਕਾਂ ਨੂੰ ਕੋਰੋਨਾ ਅਤੇ ਓਮੀਕਰੋਨ ਤੋਂ ਬਚਾਉਣ ਲਈ ਅੱਜ ਕੁੱਝ ਪਾਬੰਦੀਆਂ ਲਾ ਦਿੱਤੀਆਂ ਹਨ । ਸਰਕਾਰ ਵੱਲੋਂ ਰਾਤ ਦਾ ਕਰਫਿਊ ਲਗਾਉਣ ਦਾ ਹੁਕਮ ਕੀਤਾ ਹੈ । ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਨਵੇਂ ਵੈਰੀਅੰਟ ਓਮੀਕ੍ਰੋਨ ਦੇ ਖ਼ਤਰੇ ਦੇ ਮੱਦੇਨਜ਼ਰ 4 ਜਨਵਰੀ ਤੋਂ 15 ਜਨਵਰੀ ਤੱਕ ਰਾਤ ਨੂੰ ਕਰਫਿਊ ਲਗਾਉਣ ਦੇ ਹੁਕਮ ਕੀਤੇ ਹਨ। ਇਨ੍ਹਾਂ ਹੁਕਮਾਂ ਤਹਿਤ ਅੱਜ ਰਾਤ ਤੋਂ ਇਹ ਹੁਕਮ ਲਾਗੂ ਹੋ ਜਾਣਗੇ। ਰਾਤ ਦਾ ਕਰਫਿਊ 10 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗਾ।
ਸਰਕਾਰ ਵੱਲੋਂ ਕੋਵਿਡ ਹਦਾਇਤਾਂ ਤਹਿਤ ਮਾਸਕ ਪਹਿਨਣਾ ਲਾਜ਼ਮੀ ਕੀਤਾ ਗਿਆ ਹੈ। ਇਸਤੋਂ ਇਲਾਵਾ ਰੈਸਟੋਰੈਂਟ, ਹੋਟਲ, ਬਾਰ ਆਦਿ ਥਾਂਵਾਂ ਨੂੰ 50 ਫ਼ੀਸਦੀ ਸਮਰੱਥਾ ਨਾਲ ਖੋਲ੍ਹਣ ਦੇ ਹੁਕਮ ਕੀਤੇ ਗਏ ਹਨ। ਨਾਲ ਹੀ ਸਕੂਲਾਂ-ਕਾਲਜਾਂ ਨੂੰ ਆਨਲਾਈਨ ਚਲਾਉੁਣ ਦੇ ਹੁਕਮ ਕੀਤੇ ਗਏ ਹਨ।
ਇਸਤੋਂ ਇਲਾਵਾ ਮੈਡੀਕਲ ਸੇਵਾਵਾਂ ਅਤੇ ਨਰਸਿੰਗ ਕਾਲਜਾਂ ਨੂੰ ਆਮ ਤਰੀਕੇ ਨਾਲ ਹੀ ਕੰਮ ਕਰਨ ਦੀ ਇਜਾਜ਼ਤ ਹੋਵੇਗੀ।
PUNJAB




INDIA








WORLD









