

ਬਾਘਾਪੁਰਾਣਾ 4 ਜਨਵਰੀ (ਪ.ਪ.) : ਬਾਘਾਪੁਰਾਣਾ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਸਾਬਕਾ ਵਿਧਾਇਕ ਸਾਧੂ ਸਿੰਘ ਰਾਜੇਆਣਾ ਦੇ ਸਪੁੱਤਰ ਅਤੇ ਸਾਬਕਾ ਜੈਨਕੋ ਬੋਰਡ ਦੇ ਚੇਅਰਮੈਨ ਜਗਤਾਰ ਸਿੰਘ ਰਾਜੇਆਣਾ , ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਿਚ ਸ਼ਾਮਿਲ ਹੋਏ। ਇਸ ਮੌਕੇ ਵੱਡੀ ਗਿਣਤੀ ਵੀ ਵਿਚ ਉਨ੍ਹਾਂ ਦੇ ਸਮਰਥਕ ਵੀ ਸ਼੍ਰੋਮਣੀ ਅਕਾਲੀ ਦਲ ਛੱਡ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਿਚ ਸ਼ਾਮਿਲ ਹੋਏ। ਪ੍ਰੈਸ ਨਾਲ ਗੱਲਬਾਤ ਦੌਰਾਨ ਸੁਖਦੇਵ ਸਿੰਘ ਢੀਂਡਸਾ ਨੇ ਆਖਿਆ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਜਗਤਾਰ ਸਿੰਘ ਹਵਾਰਾ ਅਤੇ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਵੀ ਉਨ੍ਹਾਂ ਵਲੋਂ ਕੇਂਦਰ ਸਰਕਾਰ ਨਾਲ ਗੱਲਬਾਤ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਜਵਾਬਦੇਹ ਹੈ ਤੇ ਸੁਖਬੀਰ ਦੀ ਬਦੌਲਤ ਹੀ ਅੱਜ ਅਕਾਲੀ ਦਲ ਪਾਰਟੀ ਦਾ ਪੱਤਣ ਆ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਹੁਣ ਸਿਰਫ ਕਾਰਪੋਰੇਟ ਪਾਰਟੀ ਹੀ ਬਣ ਕਿ ਰਹਿ ਚੁੱਕਾ ਹੈ। ਉਨ੍ਹਾਂ ਇਸ ਮੌਕੇ ਜਗਤਾਰ ਸਿੰਘ ਰਾਜੇਆਣਾ ਨੂੰ ਬਾਘਾਪੁਰਾਣਾ ਤੋਂ ਹਲਕਾ ਇੰਚਾਰਜ ਵੀ ਐਲਾਨਿਆ ਗਿਆ।
PUNJAB




INDIA








WORLD









