ਪੰਜਾਬ ਦੇ ਮੋਗੇ ਜਿਲ੍ਹੇ ਨਾਲ ਸਬੰਧਤ ਇੱਕ ਨੌਜਵਾਨ ਆਪਣੀ ਰੋਜੀ ਰੋਟੀ ਕਮਾਉਣ ਲਈ ਲੰਬੇ ਸਮੇਂ ਤੋਂ ਮਨੀਲਾ ਗਿਆ ਹੋਇਆ ਸੀ ਜਿਸ ਦਾ ਅਣਪਛਾਤੇ ਲੋਕਾਂ ਵੱਲੋਂ ਮਨੀਲਾ ਵਿੱਚ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੁਲਦੀਪ ਸਿੰਘ ਨੇ ਦੱਸਿਆ ਕੇ ਮੋਗਾ ਜਿਲ੍ਹੇ ਦੇ ਪਿੰਡ ਲੰਗੇਆਣਾ ਦਾ ਜਗਮੀਤ ਸਿੰਘ ਪੁੱਤਰ ਜਿੰਦਰ ਸਿੰਘ ਉਮਰ 26 ਸਾਲ ਦਾ ਬੀਤੇ ਦਿਨ ਬੁੱਧਵਾਰ ਸ਼ਾਮ ਨੂੰ 5 ਵਜੇ ਦੇ ਕਰੀਬ ਅਣਪਛਾਤੇ ਲੋਕਾਂ ਵੱਲੋਂ ਮਨੀਲਾ ਦੇ ਸ਼ਹਿਰ ਪਾਨਾਬੋ ਦਬਾਓ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ । ਤੁਹਾਨੂੰ ਦੱਸ ਦੇਈਏ ਮਨੀਲਾ ਵਿੱਚ ਕਾਫੀ ਵੱਡੀ ਗਿਣਤੀ ਵਿੱਚ ਪੰਜਾਬੀ ਆਪਣਾ ਕਾਰੋਬਾਰ ਕਰਨ ਗਏ ਹੋਏ ਹਨ । ਇਸ ਤੋਂ ਪਹਿਲਾਂ ਵੀ ਮਨੀਲਾ ਵਿੱਚ ਕਾਫੀ ਕਤਲ ਹੋ ਚੁੱਕੇ ਹਨ ।
PUNJAB




INDIA








WORLD









