ਪੰਜਾਬ ਦੇ ਫਿਰੋਜ਼ਪੁਰ ਵਿੱਚ ਪ੍ਰਧਾਨ ਮੰਤਰੀ ਦੀ ਫੇਰੀ ਦੌਰਾਨ ਸੁਰੱਖਿਆ ਨੂੰ ਲੈ ਕੇ ਪੰਜਾਬ ਸਰਕਾਰ ਤੇ ਕੁਤਾਹੀ ਦੇ ਦੋਸ਼ ਲੱਗ ਰਹੇ ਹਨ । ਜਿਸ ਤੋਂ ਬਾਅਦ ਕੇਂਦਰ ਨੇ ਇਸ ਸਾਰੇ ਮਾਮਲੇ ਵਿੱਚ ਪੰਜਾਬ ਤੋਂ ਜਵਾਬ ਮੰਗਿਆ ਸੀ । ਜਿਸ ਦਾ ਜਵਾਬ ਬਣਾ ਕੇ ਦੀ ਪੰਜਾਬ ਸਰਕਾਰ ਨੇ ਕੇਂਦਰ ਨੂੰ ਭੇਜ ਦਿੱਤਾ ਹੈ । ਸੂਤਰਾਂ ਮੁਤਾਬਿਕ ਪੰਜਾਬ ਦੇ ਮੁੱਖ ਸਕੱਤਰ ਨੇ ਰਿਪੋਰਟ ਵਿੱਚ ਤੱਥਾਂ ਸਹਿਤ ਸੁਰੱਖਿਆ ਵਿੱਚ ਢਿੱਲ ਦੇਣ ਵਾਲੀਆਂ ਘਟਨਾਵਾਂ ਦੇ ਕ੍ਰਮ ਦੇ ਵੇਰਵੇ ਦਿੱਤੇ। ਪ੍ਰਧਾਨ ਮੰਤਰੀ ਦੀ ਸੁਰੱਖਿਆ ਹੇਠ ਤਾਇਨਾਤ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਰਿਪੋਰਟ ਬਣਾਈ ਗਈ।
ਰਿਪੋਰਟ ‘ਚ ਕਿਹਾ ਗਿਆ ਹੈ ਕਿ ਹੋਰ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਫਲਾਈਓਵਰ ਨੇੜੇ ਹੋਏ ਪ੍ਰਦਰਸ਼ਨ ਨੂੰ ‘ਅਚਾਨਕ’ ਪ੍ਰਦਰਸ਼ਨ ਦੱਸਿਆ ਗਿਆ। ਦੋ ਮੈਂਬਰੀ ਕਮੇਟੀ ਬਾਰੇ ਰਿਪੋਰਟ ਵਿੱਚ ਜਾਣਕਾਰੀ ਦਿੱਤੀ ਗਈ ਹੈ।
ਰਿਪੋਰਟ ‘ਚ ਕਿਹਾ ਗਿਆ ਹੈ ਕਿ ਸੂਬੇ ਭਰ ‘ਚ ਹੋ ਰਹੇ ਪ੍ਰਦਰਸ਼ਨਾਂ ਕਾਰਨ ਸੁਰੱਖਿਆ ਕਰਮਚਾਰੀਆਂ ਦੀ ਜ਼ਿਆਦਾ ਤਾਇਨਾਤੀ ਕੀਤੀ ਗਈ ਸੀ। 9 ਕਿਸਾਨ ਜਥੇਬੰਦੀਆਂ ਨੇ ਪ੍ਰਦਰਸ਼ਨ ਦਾ ਸੱਦਾ ਦਿੱਤਾ। ਇਸ ਦੀ ਸੂਚਨਾ ਕੇਂਦਰ ਨੂੰ ਵੀ ਦਿੱਤੀ ਗਈ ਸੀ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਦਾ ਰਸਤਾ ਸਾਫ਼ ਸੀ, ਪਰ ‘ਅਚਾਨਕ’ ਪ੍ਰਦਰਸ਼ਨਕਾਰੀ ਪ੍ਰਦਰਸ਼ਨ ਵਾਲੀ ਥਾਂ ‘ਤੇ ਆ ਗਏ।