ਮੋਗਾ 7 ਜਨਵਰੀ (ਪ.ਪ.) : ਮੋਗਾ ਪੁਲਿਸ ਵੱਲੋਂ ਧਾਰਮਿਕ ਸਥਾਨਾਂ ਦੀ ਸਦਭਾਵਨਾ ਨੂੰ ਭੰਗ ਕਰਨ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫਤਾਰ ਕੀਤੇ ਗਏ ਜਿਨ੍ਹਾਂ ਪਾਸੋਂ 2 ਗ੍ਰਨੇਡ, 2 9 mm ਪਿਸਤੌਲ, 1 ਮੈਗਜ਼ੀਨ ਅਤੇ 18 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੋਗਾ ਦੇ ਐਸਐਸਪੀ ਚਰਨਜੀਤ ਸਿੰਘ ਸੋਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਗਾ ਪੁਲਿਸ ਨੇ ਧਾਰਮਿਕ ਸਥਾਨਾਂ ਦੀ ਸਦਭਾਵਨਾ ਨੂੰ ਭੰਗ ਕਰਨ ਵਾਲੇ ਇੱਕ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਦੋ ਗ੍ਰਨੇਡ, ਦੋ 9 ਐਮਐਮ ਪਿਸਤੌਲ, ਇੱਕ ਮੈਗਜ਼ੀਨ ਅਤੇ 18 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਪਿਛਲੇ ਮਹੀਨੇ ਮੋਗਾ ਪੁਲਿਸ ਨੇ ਇੱਕ ਫੇਸਬੁੱਕ ਪੋਸਟ ਰਾਹੀਂ ਬੇਅਦਬੀ ਦੀਆਂ ਝੂਠੀਆਂ ਖ਼ਬਰਾਂ ਫੈਲਾਉਣ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਸੀ।
ਇਹ ਗ੍ਰਿਫਤਾਰੀਆਂ ਅਜਿਹੇ ਸਮੇਂ ਵਿਚ ਹੋਈਆਂ ਹਨ ਜਦੋਂ ਪੰਜਾਬ ਵਿਚ ਪਿਛਲੇ ਕੁਝ ਮਹੀਨਿਆਂ ਵਿਚ ਬੇਅਦਬੀ ਦੀਆਂ ਘਟਨਾਵਾਂ ਵਿਚ ਵਾਧਾ ਹੋਇਆ ਹੈ।
PUNJAB




INDIA








WORLD










