ਥਾਣਾ ਧਰਮਕੋਟ
ਇਹ ਮੁਕੱਦਮਾਂ ਦਰਖਾਸਤ ਨੰਬਰੀ 422/ਪੀ.ਸੀ 4/21 ਮਿਤੀ 30-12-2021 ਬਾਅਦ ਪੜਤਾਲ ਉਪ ਕਪਤਾਨ ਪੁਲਿਸ ਸਥਾਨਿਕ ਮੋਗਾ, ਬਾਹੁਕਮ ਐਸ.ਐਸ.ਪੀ ਸਾਹਿਬ ਮੋਗਾ ਜੀ ਦੇ ਦਰਜ ਰਜਿਸਟਰ ਕੀਤਾ ਗਿਆ ਕਿ ਦੋਸ਼ੀਆਂ ਨੇ ਦਰਖਾਸਤੀ ਦੇ ਹਿੱਸੇ ਆਉਂਦੀ 20 ਕਨਾਲ ਜਮੀਨ ਪਰ ਕਬਜਾ ਕਰਨ ਦੀ ਨੀਯਤ ਨਾਲ ਝੋਨੇੇ ਦੀ ਫਸਲ ਬੀਜ ਦਿੱਤੀ ਅਤੇ ਜਮੀਨ ਵਿੱਚ ਬਣੀ ਮੋਟਰ ਵਾਲੀ ਕੋਠੜੀ (ਛੋਟਾ ਕਮਰਾ) ਢਾਹ ਕੇ, ਖੁਰਦ-ਬੁਰਦ ਕਰ ਦਿੱਤੀ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਸ:ਥ: ਕੁਲਦੀਪ ਸਿੰਘ ਨੇ 1.ਸ਼ਰਨਵੀਰ ਕੌਰ ਪਤਨੀ ਰਵਿੰਦਰ ਸਿੰਘ ਵਾਸੀ ਪਿੰਡ ਵਰੇ੍ਹ 2.ਗੁਰਪਿੰਦਰ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਦੋਧਰ 3.ਬਲਜੀਤ ਸਿੰਘ ਪੁੱਤਰ ਪਿਰਥੀ ਸਿੰਘ ਵਾਸੀ ਪਿੰਡ ਵਰ੍ਹੇ 4.ਗੁਰਜੀਤ ਸਿੰਘ ਪੁੱਤਰ ਪਿਰਥੀ ਸਿੰਘ ਵਾਸੀ ਪਿੰਡ ਵਰ੍ਹੇ 5.ਗੁਰਪ੍ਰੀਤ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਕਾਲੀਏਵਾਲਾ ਤੇ 04/08-01-2022 ਅ/ਧ 427, 447, 379, 120(ਬੀ) ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਦੀ ਖੇਤ ਵਾਲੀ ਮੋਟਰ ਤੋਂ 400 ਲੀਟਰ ਲਾਹਣ ਬ੍ਰਾਂਮਦ ਕਰ ਲਈ ਗਈ। ਦੋਸ਼ੀ ਮੋਕਾ ਤੋਂ ਭੱਜਣ ਵਿੱਚ ਸਫਲ ਹੋ ਗਿਆ। ਸ:ਥ: ਚਰਨਜੀਤ ਸਿੰਘ ਨੇ ਦਿਲਬਾਗ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਪਿੰਡ ਚੂਹੜਚੱਕ ਜਿਲ੍ਹਾ ਮੋਗਾ ਹਾਲ ਵਾਸੀ ਜੀਰਾ ਜਿਲ੍ਹਾ ਫਿਰੋਜਪੁਰ ਤੇ 03/08-01-2022 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਅਜੀਤਵਾਲ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਪਲਟੀਨਾ ਮੋਟਰਸਾਈਕਲ ਨੰਬਰੀ ਪੀ.ਬੀ 10-ਡੀ.ਵਾਈ-5658 ਸਮੇਤ ਗ੍ਰਿਫਤਾਰ ਕਰਕੇ ਉਸ ਪਾਸੋਂ 45 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਬਲਵਿੰਦਰ ਸਿੰਘ ਨੇ ਗੁਰਮੀਤ ਸਿੰਘ ਉਰਫ ਮੀਤਾ ਪੁੱਤਰ ਕਸ਼ਮੀਰ ਸਿੰਘ ਵਾਸੀ ਬਾਗੀਆਂ ਥਾਣਾ ਸਿਧਵਾਂ ਬੇਟ, ਜਿਲ੍ਹਾ ਲੁਧਿਆਣਾ ਦਿਹਾਤੀ ਤੇ 03/08-01-2022 ਅ/ਧ 61,78(2) ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ 50 ਲੀਟਰ ਲਾਹਣ ਬ੍ਰਾਂਮਦ ਕਰ ਲਈ ਗਈ। ਸ:ਥ: ਜਤਿੰਦਰ ਕੁਮਾਰ ਨੇ ਸੁਖਦੇਵ ਸਿੰਘ ਪੁੱਤਰ ਪਾਲ ਸਿੰਘ ਵਾਸੀ ਪਿੰਡ ਰੋਂਤਾ ਜਿਲ੍ਹਾ ਮੋਗਾ ਤੇ 02/08-01-2022 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਮਹਿਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ ਇਕ ਚਾਲੂ ਭੱਠੀ, 50 ਲੀਟਰ ਲਾਹਣ ਅਤੇ 15 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਨਾਇਬ ਸਿੰਘ ਨੇ ਤਲਵਿੰਦਰ ਸਿੰਘ ਪੁੱਤਰ ਅਜਮੇਰ ਸਿੰਘ ਵਾਸੀ ਰਾਮੂਵਾਲਾ ਕਲਾਂ ਜਿਲ੍ਹਾ ਮੋਗਾ ਤੇ 03/08-01-2022 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
PUNJAB




INDIA








WORLD









