ਪੰਜਾਬ ਸਰਕਾਰ ਵੱਲੋਂ ਡਰੱਗਜ਼ ਮਾਮਲੇ ਵਿੱਚ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠਾ ਖਿਲਾਫ ਪਰਚਾ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਮਜੀਠੀਆ ਨੇ ਪਹਿਲਾਂ ਮੋਹਾਲੀ ਕੋਰਟ ਵਿੱਚ ਆਪਣੀ ਅਗਾਊਂ ਜਮਾਨਤ ਲਈ ਅਰਜੀ ਪਾਈ ਸੀ ਤੇ ਖਾਰਜ ਹੋ ਗਈ ਸੀ । ਉਸ ਬਾਅਦ ਮਜੀਠੀਆ ਨੇ ਹਾਈਕੋਰਟ ਵਿੱਚ ਆਪਣੀ ਬੇਲ ਲਈ ਅਪੀਲ ਕੀਤੀ । ਜਿਸ ਤੋਂ ਬਾਅਦ ਅੱਜ ਹਾਈਕੋਰਟ ਨੇ ਰਾਹਤ ਦਿੰਦਿਆਂ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ ।ਦੱਸ ਦੇਈਏ ਪਹਿਲਾਂ5 ਜਨਵਰੀ ਨੂੰ ਹੋਈ ਸੁਣਵਾਈ ‘ਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਭੇਜਿਆ ਸੀ ਜਿਸ ‘ਚ ਉਨ੍ਹਾਂ ਤੋਂ ਮਜੀਠੀਆ ਦੀ ਪਟੀਸ਼ਨ ‘ਤੇ 8 ਜਨਵਰੀ ਤਕ ਜਵਾਬ ਮੰਗਿਆ ਸੀ। ਇਸ ਤੋਂ ਬਾਅਦ ਸਰਕਾਰ ਨੇ HC ‘ਚ ਜਵਾਬ ਸੌਂਪ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ‘ਚ ਵਿਧਾਨ ਸਭਾ ਚੋਣ ਲਈ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ। ਹਾਲੇ ਤਕ ਪੰਜਾਬ ਸਰਕਾਰ ਨਸ਼ੇ ਨੂੰ ਚੁਣਾਵੀ ਮੁੱਦਾ ਬਣਾਉਣ ਲਈ ਇਸ ਮਾਮਲੇ ਦੀ ਜ਼ੋਰਦਾਰ ਢੰਗ ਨਾਲ ਪੈਰਵੀ ਕਰ ਰਹੀ ਸੀ।
PUNJAB




INDIA








WORLD










