ਥਾਣਾ ਫਤਿਹਗੜ੍ਹ ਪੰਜਤੂਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ਣ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 06 ਗ੍ਰਾਂਮ ਹੈਰੋਇਨ ਬ੍ਰਾਂਮਦ ਕਰ ਲਈ ਗਈ। ਥਾਣੇਦਾਰ ਸੁਖਚੈਨ ਸਿੰਘ ਨੇ ਕੁਲਦੀਪ ਕੌਰ ਉਰਫ ਦੀਪੋ ਪਤਨੀ ਲਖਵਿੰਦਰ ਸਿੰਘ ਵਾਸੀ ਪਿੰਡ ਖੰਨਾ ਥਾਣਾ ਮੱਖੂ ਜਿਲ੍ਹਾ ਫਿਰੋਜਪੁਰ ਤੇ 03/10-01-2022 ਅ/ਧ 21-61-85 ਐਨ. ਡੀ. ਪੀ. ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਦੇ ਘਰ ਵਿਚੋਂ 150 ਲੀਟਰ ਲਾਹਣ ਬ੍ਰਾਂਮਦ ਕਰ ਲਈ ਗਈ। ਦੋਸ਼ੀ ਮੋਕਾ ਪਰ ਘਰ ਹਾਜਰ ਨਹੀ ਮਿਿਲਆ। ਸ:ਥ: ਸਤਨਾਮ ਸਿੰਘ ਨੇ ਸਤਨਾਮ ਸਿੰਘ ਉਰਫ ਅਮਰ ਪੁੱਤਰ ਸਵਰਨ ਸਿੰਘ ਵਾਸੀ ਬਰਾੜ ਕਲੋਨੀ ਕੋਟ ਈਸੇ ਖਾਂ ਜਿਲ੍ਹਾ ਮੋਗਾ ਤੇ 04/10-01-2022 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਬੱਧਨੀ ਕਲਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਹਰਜੀਵਨ ਸਿੰਘ ਨੂੰ ਇਕ ਮਾਰੂਤੀ ਕਾਰ ਬਿਨ੍ਹਾ ਨੰਬਰੀ ਸਮੇਤ ਗ੍ਰਿਫਤਾਰ ਕਰਕੇ ਉਸਦੀ ਕਾਰ ਵਿੱਚੋਂ 24 ਬੋਤਲਾਂ ਸ਼ਰਾਬ ਠੇਕਾ ਮਾਰਕਾ ਫਸਟ ਚੁਆਇਸ (ਹਰਿਆਣਾ) ਬ੍ਰਾਂਮਦ ਕਰ ਲਈ ਗਈ। ਦੋਸ਼ੀ ਹਰਵਿੰਦਰ ਸਿੰਘ ਮੋਕਾ ਤੋਂ ਭੱਜਣ ਵਿੱਚ ਸਫਲ ਹੋ ਗਿਆ। ਸ:ਥ: ਸਿਕੰਦਰ ਸਿੰਘ ਨੇ 1.ਹਰਵਿੰਦਰ ਸਿੰਘ 2.ਹਰਜੀਵਨ ਸਿੰਘ ਪੁੱਤਰਾਨ ਮੁਖਤਿਆਰ ਸਿੰਘ ਵਾਸੀਆਨ ਮੱਲੇਆਣਾ ਜਿਲ੍ਹਾ ਮੋਗਾ ਤੇ 03/10-01-2022 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 50 ਬੋਤਲਾਂ ਸ਼ਰਾਬ ਠੇਕਾ ਮਾਰਕਾ ਸੋਂਫੀ (ਹਰਿਆਣਾ) ਬ੍ਰਾਂਮਦ ਕਰ ਲਈ ਗਈ। ਸ:ਥ: ਅਮਰਜੀਤ ਸਿੰਘ ਨੇ ਅਸ਼ੋਕ ਕੁਮਾਰ ਪੁੱਤਰ ਸਿਮਰਤਾ ਰਾਮ ਵਾਸੀ ਮੇਨ ਬਜਾਰ, ਪਿੰਡ ਪੱਤੋ ਹੀਰਾ ਸਿੰਘ ਵਾਲਾ ਜਿਲ੍ਹਾ ਮੋਗਾ ਤੇ 04/10-01-2022 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
PUNJAB




INDIA








WORLD









