ਬਾਘਾਪੁਰਾਣਾ 13 ਜਨਵਰੀ (ਪ.ਪ.) : ਚਰਨਜੀਤ ਸਿੰਘ ਸੋਹਲ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਮੋਗਾ ਜੀ ਦੇ ਦਿਸ਼ਾ ਨਿਰਦੇਸਾਂ ਹੇਠ ਜਿਲੇ ਵਿੱਚ ਨਸ਼ਾ ਸਮੱਗਲਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਸੀ.ਆਈ.ਏ ਸਟਾਫ ਬਾਘਾਪੁਰਾਣਾ ਦੀ ਐਸ.ਐਚ.ਓ ਤਰਲੋਚਨ ਸਿੰਘ ਦੀ ਟੀਮ ASI ਗੁਰਬਖਸ ਸਿੰਘ ਸਮੇਤ ਪੁਲਿਸ ਪਾਰਟੀ ਦੇ ਜੀਰਾ ਰੋਡ ਮੋਗਾ ਮੌਜੂਦ ਸੀ ਤਾਂ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਮਲਕੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਸੂਦਾਂ ਥਾਣਾ ਮਖੂ ਅਤੇ ਸੁਖਵੀਰ ਸਿੰਘ ਪੁੱਤਰ ਹਰਨਾਮ ਸਿੰਘ ਵਾਸੀ ਮੱਲਵਾਲ ਕਦੀਮ ਥਾਣਾ ਕੁਲੰਗੜੀ ਜਿਲਾ ਫਿਰੋਜਪੁਰ ਅਫੀਮ ਵੇਚਣ ਦਾ ਧੰਦਾ ਕਰਦੇ ਹਨ।ਜੋ ਅੱਜ ਵੀ ਆਪਣੇ ਮੋਟਰ ਸਾਈਕਲ ਡੀਲਕਸ ਰੰਗ ਕਾਲਾ ਨੰਬਰੀ PB – 05 – AD 0167 ਤੇ ਸਵਾਰ ਹੋਕੇ ਮੱਖੂ ਵਾਲੀ ਸਾਈਡ ਤੋਂ ਅਫੀਮ ਲੈ ਕੇ ਮੋਗਾ ਸ਼ਹਿਰ ਵੱਲ ਨੂੰ ਆ ਰਹੇ ਹਨ ਜੇਕਰ ਢੁੱਕਵੀਂ ਜਗ੍ਹਾ ਪਰ ਨਾਕਾਬੰਦੀ ਕੀਤੀ ਜਾਵੇ ਤਾਂ ਭਾਰੀ ਮਾਤਰਾ ਅਫੀਮ ਸਮੇਤ ਕਾਬੂ ਆ ਸਕਦੇ ਹਨ। ਜਿਸ ਤੇ ਨਾਕਾਬੰਦੀ ਕਰਕੇ ਦੋਸ਼ੀਆ ਪਾਸੋਂ 1 ਕਿਲੋ 250 ਗ੍ਰਾਮ ਅਫੀਮ ਬ੍ਰਾਮਦ ਕਰਕੇ ਮੁਕੱਦਮਾ ਨੰਬਰ 02 ਮਿਤੀ 12/01/2022 ਅ / ਧ 18/61/85 NDPS ACT ਥਾਣਾ ਸਿਟੀ ਮੋਗਾ ਦਰਜ ਰਜਿਸਟਰ ਕੀਤਾ ਗਿਆ ਹੈ । ਦੋਸ਼ੀਆ ਨੂੰ ਮਾਨਯੋਗ ਅਦਾਲਤ ਵਿੱਚ ਪੇਸ ਕਰਕੇ ਹੋਰ ਬ੍ਰਾਮਦਗੀ ਅਤੇ ਪੁੱਛ ਗਿੱਛ ਲਈ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ।