ਅੰਮ੍ਰਿਤਸਰ : ਪੰਜਾਬ ‘ਚ ਇਕ ਵਾਰ ਫਿਰ ਅੱਤਵਾਦੀ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ ਹੈ। ਸੂਬੇ ਦੇ ਅੰਮ੍ਰਿਤਸਰ ‘ਚ 4-5 ਕਿਲੋ ਆਰਡੀਐਕਸ ਮਿਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਧਨੋਆ ਕਲਾਂ ‘ਚ ਇੰਨੀ ਵੱਡੀ ਮਾਤਰਾ ‘ਚ ਧਮਾਕਾਖੇਜ਼ ਸਮੱਗਰੀ ਬਰਾਮਦ ਹੋਈ ਹੈ। ਫਿਲਹਾਲ ਸਪੈਸ਼ਲ ਟਾਸਕ ਫੋਰਸ ਨੇ ਇਲਾਕੇ ਦੀ ਤਲਾਸ਼ੀ ਸ਼ੁਰੂ ਕਰ ਦਿੱਤੀ ਹੈ। ਹਾਲ ਹੀ ਵਿੱਚ ਸੂਬੇ ਦੇ ਗੁਰਦਾਸਪੁਰ ਵਿੱਚ ਵੀ ਆਰਡੀਐਕਸ ਬਰਾਮਦ ਹੋਇਆ ਸੀ। ਇਸ ਦੇ ਨਾਲ ਹੀ ਪਿਛਲੇ ਸਾਲ ਦਸੰਬਰ ‘ਚ ਲੁਧਿਆਣਾ ਸਥਿਤ ਕੋਰਟ ਕੰਪਲੈਕਸ ‘ਚ ਧਮਾਕਾ ਹੋਇਆ ਸੀ। ਪੰਜਾਬ ਵਿੱਚ ਅਗਲੇ ਮਹੀਨੇ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣੀਆਂ ਹਨ।
PUNJAB




INDIA








WORLD










