ਪੰਜਾਬ ਵਿੱਚ ਚੋਣਾਂ ਨੂੰ ਲੈ ਕੇ ਦਿਨੋ ਦਿਨ ਪਾਰਾ ਚੜਦਾ ਜਾ ਰਿਹਾ ਹੈ । ਹਰ ਰੋਜ਼ ਸਤਾ ਦੀ ਲਾਲਸਾ ਰੱਖਣ ਵਾਲੇ ਲੋਕ ਪਾਰਟੀਆਂ ਬਦਲ ਰਹੇ ਹਨ । ਅੱਜ ਕਾਂਗਰਸ ਪਾਰਟੀ ਨੂੰ ਝਟਕਾ ਦਿੰਦਿਆਂ ਸੀਨੀਅਰ ਆਗੂ ਤੇ ਪੰਜਾਬ ਐਗਰੋ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਨੇ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਿਆ ਹੈ । ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਅਰਵਿੰਦ ਕੇਜਰੀਵਾਲ ਨਾਲ ਤਸਵੀਰ ਖੁਦ ਜੋਗਿੰਦਰ ਸਿੰਘ ਮਾਨ ਨੇ ਸ਼ੋਸ਼ਲ ਮੀਡੀਏ ਤੇ ਸ਼ੇਅਰ ਕੀਤੀ ਹੈ । ਜੋਗਿੰਦਰ ਸਿੰਘ ਮਾਨ ਨੇ ਅਸਤੀਫਾ ਦੇਣ ਤੋਂ ਪਹਿਲਾਂ
ਇਸ ਤੋਂ ਪਹਿਲਾਂ ਅਸਤੀਫਾ ਦੇਣ ਸਮੇਂ ਜੋਗਿੰਦਰ ਮਾਨ ਨੇ ਕਿਹਾ ਕਿ ਕਾਂਗਰਸ ਵੱਲੋਂ ਡਾ. ਬੀਆਰ ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲੇ ਦੇ ਦੋਸ਼ੀਆਂ ਦੀ ਪੁਸ਼ਤਪਨਾਹੀ ਕਰਨ ਤੇ ਫਗਵਾੜਾ ਨੂੰ ਜ਼ਿਲ੍ਹਾ ਨਾ ਬਣਾਉਣ ਤੋਂ ਉਹ ਦੁਖੀ ਹਨ। ਮਾਨ 1985, 1992, 2002 ਵਿੱਚ ਫਗਵਾੜਾ ਤੋਂ ਵਿਧਾਇਕ ਰਹੇ ਤੇ ਪੰਜਾਬ ਵਿੱਚ ਬੇਅੰਤ ਸਿੰਘ, ਹਰਚਰਨ ਸਿੰਘ ਬਰਾੜ, ਰਜਿੰਦਰ ਕੌਰ ਭੱਠਲ ਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿੱਚ ਮੰਤਰੀ ਰਹੇ ਹਨ।
ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਕੈਪਟਨ ਤੇ ਸਿੱਧੂ ਵਰਗੇ ਮਹਾਰਾਜਿਆਂ, ਅਮੀਰਾਂ ਤੇ ਮੌਕਾਪ੍ਰਸਤ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਦੋਸ਼ੀਆਂ ਨੂੰ ਪਾਰਟੀ ਵਿੱਚ ਪਨਾਹ ਦੇਣ ਕਾਰਨ ਉਨ੍ਹਾਂ ਦਾ ਜ਼ਮੀਰ ਹੁਣ ਪਾਰਟੀ ’ਚ ਰਹਿਣ ਦੀ ਇਜਾਜ਼ਤ ਨਹੀਂ ਦਿੰਦਾ।