ਪੰਜਾਬ ਦੇ ਸਰਹੱਦੀ ਜਿਲ੍ਹਾ ਫਿਰੋਜ਼ਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਮਜੂਦਾ ਉਮੀਦਵਾਰ ਆਸ਼ੂ ਬੰਗੜ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ । ਆਸ਼ੂ ਬੰਗੜ ਨੇ ਪ੍ਰੈਸ ਨਾਲ ਗੱਲ ਕਰਦਿਆਂ ਦੱਸਿਆ ਕੇ ਆਮ ਆਦਮੀ ਪਾਰਟੀ ਪੰਜਾਬ ਦੇ ਲੀਡਰਾਂ ਤੇ ਵਿਸ਼ਵਾਸ ਨੀ ਕਰਦੀ ਤੇ ਦਿੱਲੀ ਤੋਂ ਲਿਆ ਕੇ ਲਾਏ ਗਏ ਇੰਚਾਰਜ ਰਾਘਵ ਚੱਡਾ ਜੋ ਕਿ ਸਾਡੇ ਪੰਜਾਬ ਦੀ ਲੀਡਰਸ਼ਿਪ ਤੇ ਥੋਪਿਆ ਹੋਇਆ ਹੈ ਤੇ ਪ੍ਰਧਾਨ ਵਾਲੀਆਂ ਪਾਵਰਾਂ ਵੀ ਆਪ ਵਰਤਦਾ ਹੈ । ਆਸ਼ੂ ਬੰਗੜ ਨੇ ਦੱਸਿਆ ਕੇ ਦਿੱਲੀ ਤੋਂ ਨਿਯੁਕਤ ਕੀਤੇ ਗਏ ਆਮ ਆਦਮੀ ਪਾਰਟੀ ਦੇ ਅਬਜ਼ਰਵਰ ਦਬਾਅ ਪਾ ਰਹੇ ਹਨ। ਹਾਲਾਤ ਇਹ ਬਣ ਗਏ ਹਨ ਕਿ ਕੰਮ ਕਰਨਾ ਔਖਾ ਹੋ ਗਿਆ ਹੈ। ਇਸ ਲਈ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਨਾਲ ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਹੋਰ ਵਧਦੀਆਂ ਜਾ ਰਹੀਆਂ ਹਨ।

ਆਸ਼ੂ ਬੰਗੜ ਨੇ ਕਿਹਾ ਕਿ ਆਬਜ਼ਰਵਰ ਦਬਾਅ ਪਾ ਰਹੇ ਹਨ। ਲੱਖਾਂ ਕਰੋੜਾਂ ਰੁਪਏ ਦੇ ਫਲੈਕਸ ਤੇ ਬੋਰਡ ਸਟਿੱਕਰ ਲਾਉਣ ਲਈ ਕਿਹਾ ਜਾ ਰਿਹਾ ਹੈ। ਇਸ ਕਾਰਨ ਮੈਂ ਪਾਰਟੀ ਵਿੱਚ ਨਹੀਂ ਰਹਿ ਸਕਦਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੱਡੇ ਖੁਲਾਸੇ ਕੀਤੇ ਜਾਣਗੇ।
PUNJAB




INDIA








WORLD










