ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿਥੇ ਰਵਾਇਤੀ ਪਾਰਟੀਆਂ ਨੇ ਆਪਣੇ ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਰ ਦਿੱਤੇ ਹਨ। ਦੂਜੇ ਪਾਸੇ ਕਿਸਾਨਾਂ ਸੰਘਰਸ਼ ਵਿੱਚੋਂ ਨਿਕਲੀ ਕਿਸਾਨਾਂ ਦੀ ਨਵੀ ਪਾਰਟੀ ਸੰਯੁਕਤ ਸਮਾਜ ਮੋਰਚਾ ਅਤੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨਾਲ ਗਠਜੋੜ ਹੋ ਗਿਆ ਹੈ। ਉਨ੍ਹਾਂ ਵੱਲੋਂ ਆਪਣੇ ਉਮੀਦਵਾਰਾਂ ਦੇ ਐਲਾਨ ਕੀਤੇ ਜਾ ਰਹੇ ਹਨ । ਜਿਸ ਵਿੱਚ ਸੰਯੁਕਤ ਸਮਾਜ ਮੋਰਚੇ ਨੇ ਆਪਣੇ 30 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ । ਤੇ ਗੁਰਨਾਮ ਸਿੰਘ ਚੜੂਨੀ ਆਪਣੇ 10 ਉਮੀਦਵਾਰਾਂ ਦਾ ਐਲਾਨ ਕੱਲ ਤੱਕ ਕਰ ਸਕਦੇ । ਅੱਜ ਗੁਰਨਾਮ ਸਿੰਘ ਚੜੂਨੀ ਨੇ ਇੱਕ ਨਿੱਜੀ ਚੈਨਲ ਤੇ ਗੱਲਬਾਤ ਦੌਰਾਨ ਆਖਿਆ ਪੰਜਾਬ ਵਿੱਚ ਸਿੰਥੈਟਿਕ ਨਸ਼ਿਆਂ ਨੂੰ ਖਤਮ ਕਰਨ ਲਈ ਸਰਕਾਰ ਪੰਜਾਬ ਵਿੱਚ ਅਫੀਮ ਦੀ ਖੇਤੀ ਕਰਨ ਦੀ ਇਜਾਜ਼ਤ ਦੇਵੇ । ਚੜੂਨੀ ਨੇ ਆਖਿਆ ਜੇਕਰ ਰਾਜਸਥਾਨ ਵਿੱਚ ਅਫੀਮ ਦੀ ਖੇਤੀ ਹੋ ਸਕਦੀ ਹੈ ਤਾਂ ਫੇਰ ਪੰਜਾਬ ਵਿੱਚ ਅਫੀਮ ਦੀ ਖੇਤੀ ਕਿਉਂ ਨੀ ਹੋ ਸਕਦੀ
ਕਿਸਾਨ ਆਗੂ ਚੜੂਨੀ ਨੇ ਕਿਹਾ ਕਿ ਸਾਨੂੰ ਗਠਜੋੜ ‘ਚ ਬਣਦਾ ਹਿੱਸਾ ਨਹੀਂ ਮਿਲਿਆ, ਇਹ ਅਫਸੋਸਜਨਕ ਹੈ। ਮੈਂ ਨਾ ਤਾਂ ਮੁੱਖ ਮੰਤਰੀ ਦਾ ਚਿਹਰਾ ਹਾਂ ਅਤੇ ਨਾ ਹੀ ਪੰਜਾਬ ਵਿੱਚ ਚੋਣ ਲੜਾਂਗਾ। ਕਿਸਾਨ ਜਥੇਬੰਦੀ ਜ਼ੋਰਦਾਰ ਢੰਗ ਨਾਲ ਚੋਣਾਂ ਲੜੇਗੀ ਅਰਵਿੰਦ ਕੇਜਰੀਵਾਲ ਲਈ ਨੁਕਸਾਨਦੇਹ ਸਾਬਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਾਵਨਾ ਹੈ ਕਿ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਮਿਲ ਕੇ ਚੋਣਾਂ ਲੜਨੀਆਂ ਚਾਹੀਦੀਆਂ ਹਨ। ਇਸ ਲਈ ਅਸੀਂ ਇਕੱਠੇ ਚੋਣਾਂ ਲੜ ਰਹੇ ਹਾਂ।
ਚੜੂਨੀ ਨੇ ਕਿਹਾ ਕਿ ਪਹਿਲਾਂ ਮੈਂ ਰਾਜਨੀਤੀ ਵਿਚ ਆਉਣ ਬਾਰੇ ਸੋਚਿਆ ਪਰ ਫਿਰ ਮੇਰੇ ਖਿਲਾਫ ਕਾਰਵਾਈ ਕੀਤੀ ਗਈ। ਇਸ ਦੇ ਨਾਲ ਹੀ ਜੇਕਰ ਸਾਰੀਆਂ ਕਿਸਾਨ ਜਥੇਬੰਦੀਆਂ ਨੇ ਇਕੱਠੇ ਹੋ ਕੇ ਕੋਈ ਫੈਸਲਾ ਲਿਆ ਹੁੰਦਾ ਤਾਂ ਅੱਜ ਅਸੀਂ ਹੋਰ ਮਜ਼ਬੂਤ ਹੋ ਕੇ ਖੜ੍ਹੇ ਹੁੰਦੇ। ਪਹਿਲਾਂ ਇਹ ਕਿਹਾ ਜਾ ਰਿਹਾ ਸੀ ਕਿ ਅਸੀਂ ਰਾਜਨੀਤੀ ਨਹੀਂ ਕਰਾਂਗੇ, ਅਸੀਂ ਸਿਰਫ ਸਰਕਾਰ ‘ਤੇ ਦਬਾਅ ਬਣਾਵਾਂਗੇ, ਪਰ ਕਦੋਂ ਤੱਕ ਦਬਾਅ ਬਣਾਉਂਦੇ ਰਹਾਂਗੇ। ਜੇ ਸਿਆਸਤ ਹੀ ਮਾੜੀ ਗੱਲ ਹੈ ਤਾਂ ਕਿਸਾਨ ਵੋਟਾਂ ਪਾਉਣ ਕਿਉਂ ਜਾਂਦੇ ਹਨ?
ਕਿਸਾਨ ਆਗੂ ਚੜੂਨੀ ਨੇ ਸਪਸ਼ਟ ਕੀਤਾ ਕਿ ਰਾਜਨੀਤੀ ਵਿੱਚ ਆ ਕੇ ਹੀ ਸਿਸਟਮ ਬਦਲਿਆ ਜਾ ਸਕਦਾ ਹੈ। ਜੇਕਰ ਅਸੀਂ ਸੱਤਾ ‘ਚ ਆਏ ਤਾਂ ਸਭ ਤੋਂ ਪਹਿਲਾਂ ਕਿਸਾਨਾਂ ਨੂੰ ਕਰਜ਼ੇ ਤੋਂ ਮੁਕਤ ਕਰਨਾ ਹੋਵੇਗਾ, ਕਿਸੇ ਵੀ ਕਿਸਾਨ ਦੀ ਜ਼ਮੀਨ ਅਤੇ ਜਾਇਦਾਦ ਦੀ ਕੁਰਕੀ ਨਹੀਂ ਹੋਣ ਦਿੱਤੀ ਜਾਵੇਗੀ। ਜਦੋਂ ਕਾਰਪੋਰੇਟ ਘਰਾਣਿਆਂ ਦੀ ਕੁਰਕੀ ਨਹੀਂ ਹੁੰਦੀ ਤਾਂ ਕਿਸਾਨਾਂ ਦੀ ਕਿਵੇਂ ਕੁਰਕੀ ਕੀਤੀ ਜਾਂਦੀ ਹੈ?
PUNJAB




INDIA








WORLD









