ਬਾਘਾਪੁਰਾਣਾ 22 ਜਨਵਰੀ (ਪ.ਪ.) : ਬਾਘਾਪੁਰਾਣਾ ਸੀ.ਆਈ.ਏ. ਸਟਾਫ ਨੂੰ ਅੱਜ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਪਿੰਡ ਸੈਦੋਕੇ ਦੇ ਵਸਨੀਕ ਪ੍ਰਵੀਨ ਸਿੰਘ ਪੁੱਤਰ ਜੱਗਾ ਸਿੰਘ ਨੂੰ 200 ਲੀਟਰ ਲਾਹਣ ਸਮੇਤ ਗ੍ਰਿਫਤਾਰ ਕੀਤਾ। ਮੀਡੀਆ ਨੂੰ ਜਾਣਕਾਰੀ ਦਿੰਦਿਆਂ ਏ.ਐਸ.ਆਈ ਗੁਰਬਖਸ਼ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਦੇ ਘਰ ਦੀ ਤਲਾਸ਼ੀ ਦੌਰਾਨ ਵਿਹੜੇ ਵਿਚ ਨੱਪੀ ਹੋਈ ਇਹ ਲਾਹਣ ਬਰਾਮਦ ਹੋਈ ਹੈ ਤੇ ਪੁਲਿਸ ਵਲੋਂ ਅਦਾਲਤ ਵਿਚ ਪੇਸ਼ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਤੇ ਪਰਚਾ ਦਰਜ ਕਰ ਦਿੱਤਾ ਗਿਆ ਹੈ।
PUNJAB




INDIA








WORLD









