ਸ੍ਰੋਮਣੀ ਅਕਾਲੀ ਦਲ ਦੇ ਸਪਰੀਮੋ ਪ੍ਰਕਾਸ਼ ਸਿੰਘ ਬਾਦਲ ਨੂੰ ਪਿਛਲੇ ਦਿਨੀਂ ਲੁਧਿਆਣਾ ਦੇ ਹਸਪਤਾਲ ਵਿੱਚ ਚੈੱਕ ਆਪ ਕਰਾਉਣ ਲਈ ਲਿਆਂਦਾ ਗਿਆ ਸੀ ਉਸ ਸਮੇਂ ਪ੍ਰਕਾਸ਼ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪੈਜ਼ਟਿਵ ਆਈ ਸੀ । ਜਿਸ ਤੋਂ ਬਾਅਦ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਮਿਲੀ ਜਾਣਕਾਰੀ ਮੁਤਾਬਿਕ ਹੁਣ ਪ੍ਰਕਾਸ਼ ਸਿੰਘ ਬਾਦਲ ਕੋਰੋਨਾ ਦੇ ਨਵੇਂ ਰੂਪ ਓਮੀਕਰੋਨ ਤੋਂ ਪੀੜਤ ਪਾਏ ਗਏ ਹਨ । ਉਨ੍ਹਾਂ ਦੀ ਜੀਨੋਮ ਸੀਕਵੈਂਸਿੰਗ ਦੀ ਰਿਪੋਰਟ ਵਿੱਚ ਓਮੀਕ੍ਰੋਨ ਵੇਰੀਐਂਟ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ । ਫਿਲਹਾਲ ਡਾਕਟਰਾਂ ਵੱਲੋਂ ਉਨ੍ਹਾਂ ਦੀ ਹਾਲਤ ਨੂੰ ਸਥਿਰ ਦੱਸਿਆ ਗਿਆ ਹੈ।
ਡਾਕਟਰਾਂ ਦਾ ਕਹਿਣਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਐਤਵਾਰ ਨੂੰ ਥੋੜ੍ਹਾ ਬੁਖਾਰ ਸੀ। ਇਸ ਤੋਂ ਇਲਾਵਾ ਉਨ੍ਹਾਂ ਨੂੰ ਗਲਾ ਖ਼ਰਾਬ ਤੇ ਖੰਘ ਦੀ ਵੀ ਸ਼ਿਕਾਇਤ ਹੈ। ਜਿਸ ਕਾਰਨ ਹੁਣ ਉਨ੍ਹਾਂ ਨੂੰ ਕੁਝ ਦਿਨ ਹੋਰ ICU ਵਿੱਚ ਰੱਖਿਆ ਜਾਵੇਗਾ।
ਦੱਸ ਦੇਈਏ ਕਿ ਹਾਲ ਹੀ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਪੋਰਟ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ DMC ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਡੀਐਮਸੀ ਹੀਰੋ ਹਾਰਟ ਇੰਸਟੀਚਿਊਟ ਦੇ ਸੀਨੀਅਰ ਕਾਰਡੀਓਲੋਜਿਸਟ ਡਾਕਟਰ ਬਿਸ਼ਵ ਮੋਹਨ ਨੇ ਉਨ੍ਹਾਂ ਦੇ ਕੋਰੋਨਾ ਪੌਜ਼ੀਟਿਵ ਹੋਣ ਦੀ ਪੁਸ਼ਟੀ ਕੀਤੀ ਸੀ ਅਤੇ ਦੱਸਿਆ ਸੀ ਕਿ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ।
PUNJAB




INDIA








WORLD









