ਪੰਜਾਬ ਵਿੱਚ ਇਸ ਸਮੇਂ ਕਈ ਨਵੀਆਂ ਪਾਰਟੀਆਂ ਬਣ ਚੁੱਕੀਆਂ ਹਨ । ਜਿਨ੍ਹਾਂ ਵਿੱਚ ਇੱਕ ਖਾਸ ਪਾਰਟੀ ਹੈ ਲੋਕ ਕਾਂਗਰਸ ਜਿਸ ਦੇ ਜਨਮ ਦਾਤਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਨ। ਪਿਛਲੇ ਦਿਨੀਂ ਕੈਪਟਨ ਨੇ ਆਪਣੀ ਭਾਈਵਾਲ ਪਾਰਟੀ ਬੀਜੇਪੀ ਨਾਲ ਸੀਟਾਂ ਦੀ ਵੰਡ ਕੀਤੀ ਸੀ ਤੇ ਲੋਕ ਕਾਂਗਰਸ ਦੇ ਹਿੱਸੇ 37 ਸੀਟਾਂ ਆਇਆ ਸਨ । ਜਿਸ ਤੋਂ ਬਾਅਦ ਕੈਪਟਨ ਨੇ ਆਪਣੇ ਉਮੀਦਵਾਰਾਂ ਦੀਆਂ ਸੂਚੀਆਂ ਵੀ ਜਾਰੀ ਕਰ ਦਿੱਤੀਆਂ ਸਨ। ਮਿਲ ਜਾਣਕਾਰੀ ਮੁਤਾਬਿਕ ਲੋਕ ਕਾਂਗਰਸ ਪਾਰਟੀ ਵੱਲੋਂ ਐਲਾਨ ਕੀਤੇ ਗਏ ਛੇ ਉਮੀਦਵਾਰਾਂ ਨੇ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ । ਜਿਸ ਨਾਲ ਕੈਪਟਨ ਦੀਆਂ ਮੁਸ਼ਕਲਾਂ ਵਧ ਗਈਆਂ ਹਨ । ਜਿਹੜੇ ਛੇ ਉਮੀਦਵਾਰਾਂ ਵੱਲੋਂ ਚੋਣ ਲੜਨ ਤੋਂ ਇਨਕਾਰ ਕੀਤਾ ਗਿਆ ਹੈ ਉਹ ਬੀਜੇਪੀ ਦੇ ਫੁੱਲ ਦੇ ਚੋਣ ਨਿਸ਼ਾਨ ਤੇ ਚੋਣ ਲੜਨਾ ਚਹੁੰਦੇ ਹਨ ।
ਸੂਤਰਾਂ ਮੁਤਾਬਕ ਕੈਪਟਨ ਵੱਲੋਂ ਇਸ ਸਬੰਧੀ ਭਾਜਪਾ ਹਾਈਕਮਾਨ ਨਾਲ ਗੱਲ਼ਬਾਤ ਕੀਤੀ ਜਾ ਰਹੀ ਹੈ। 6 ਉਮੀਦਵਾਰਾਂ ਨੇ ਸਾਫ ਆਖ ਦਿੱਤਾ ਹੈ ਕਿ ਉਹ ਪੰਜਾਬ ਲੋਕ ਕਾਂਗਰਸ ਦੇ ਹਾਕੀ ਚੋਣ ਨਿਸ਼ਾਨ ਉਤੇ ਚੋਣ ਨਹੀਂ ਲੜਨਗੇ।
PUNJAB




INDIA








WORLD










