ਪੰਜਾਬ ਵਿੱਚ ਮੁੱਖ ਮੰਤਰੀ ਦੀ ਕੁਰਸੀ ਨੂੰ ਹਾਸਲ ਕਰਨ ਲਈ ਸੁਖਬੀਰ ਸਿੰਘ ਬਾਦਲ, ਨਵਜੋਤ ਸਿੰਘ ਸਿੱਧੂ, ਚਰਨਜੀਤ ਸਿੰਘ ਚੰਨੀ, ਭਗਵੰਤ ਸਿੰਘ ਮਾਨ, ਅਤੇ ਹੋਰ ਲੋਕ ਅੱਡੀ ਚੋਟੀ ਦਾ ਜੋਰ ਲਾ ਰਹੇ ਹਨ । ਜਿੱਥੇ ਅਕਾਲੀ ਦਲ ਨੇ ਸੁਖਬੀਰ ਬਾਦਲ ਤੇ ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਸੀਐਮ ਚਿਹਰਾ ਐਲਾਨ ਦਿੱਤਾ ਸੀ । ਪਰ ਕਾਂਗਰਸ ਨੇ ਅਜੇ ਸੀਐਮ ਚਿਹਰੇ ਦਾ ਐਲਾਨ ਨਹੀਂ ਕੀਤਾ ਪਰ ਐਲਾਨ ਤੋਂ ਪਹਿਲਾਂ ਹੀ ਨਵਜੋਤ ਸਿੰਘ ਸਿੱਧੂ ਨੇ ਆਪਣੀ ਹਾਈਕਮਾਂਡ ਤੇ ਸਵਾਲ ਚੱਕ ਦਿੱਤੇ ਹਨ। ਕਾਂਗਰਸ ਛੇਤੀ ਹੀ ਆਪਣੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰ ਸਕਦੀ ਹੈ । ਇਸ ਟਾਈਮ ਸੀਐਮ ਉਮੀਦਵਾਰ ਲਈ ਪੰਜਾਬ ਕਾਂਗਰਸ ਵਿੱਚ ਦੋ ਨਾਮ ਚੱਲ ਰਹੇ ਹਨ। ਨਵਜੋਤ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਵਿੱਚ ਸਖਤ ਟੱਕਰ ਹੈ । ਅੱਜ ਨਵਜੋਤ ਸਿੰਘ ਸਿੱਧੂ ਨੇ ਆਪਣੇ ਭਾਸ਼ਣ ਦੌਰਾਨ ਆਖਿਆ ਕਿ ਜੋ ਲੋਕ ਉੱਪਰ ਬੈਠੇ ਹਨ ਉਹ ਕਮਜ਼ੋਰ ਮੁੱਖ ਮੰਤਰੀ ਚਾਹੁੰਦੇ ਹਨ ਜੋ ਉਨ੍ਹਾਂ ਦੇ ਇਸ਼ਾਰੇ ਤੇ ਨੱਚੇ।
ਦਰਅਸਲ, ਨਵਜੋਤ ਸਿੰਘ ਸਿੱਧੂ ਨੇ ਆਪਣੇ ਸਮਰਥਕਾਂ ਦੇ ਨਾਅਰੇਬਾਜ਼ੀ ਦੌਰਾਨ ਬੋਲਦਿਆਂ ਕਿਹਾ, “ਸੂਬਾ ਨਵਾਂ ਬਣਾਉਣਾ ਮੁੱਖ ਮੰਤਰੀ ਦੇ ਹੱਥ ਵਿੱਚ ਹੈ, ਜੇਕਰ ਪੰਜਾਬ ਨੂੰ ਨਵਾਂ ਬਣਾਉਣਾ ਹੈ ਤਾਂ ਇਹ ਮੁੱਖ ਮੰਤਰੀ ਦੇ ਹੱਥ ਵਿੱਚ ਹੈ। ਉੱਪਰ ਬੈਠੇ ਲੋਕ ਕਮਜ਼ੋਰ ਮੁੱਖ ਮੰਤਰੀ ਚਾਹੁੰਦੇ ਹਨ, ਜੋ ਉਨ੍ਹਾਂ ਦੇ ਇਸ਼ਾਰੇ ‘ਤੇ ਨੱਚੇ।” ਉਨ੍ਹਾਂ ਸਮਰਥਕਾਂ ਨੂੰ ਸਵਾਲ ਕਰਦਿਆਂ ਕਿਹਾ ਕਿ ਕੀ ਤੁਸੀਂ ਅਜਿਹਾ ਸੀਐਮ ਚਾਹੁੰਦੇ ਹੋ?
PUNJAB




INDIA








WORLD










