ਲੰਬੀ 5 ਫਰਵਰੀ : ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਅਚਾਨਕ ਖਰਾਬ ਹੋ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁਕਤਸਰ ਤੋਂ ਚੈਕਅੱਪ ਲਈ ਪੀ.ਜੀ.ਆਈ. ਲਿਆਂਦਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਅਚਾਨਕ ਬਾਦਲ ਦੀ ਤਬੀਅਤ ਵਿਗੜ ਗਈ। ਉਨ੍ਹਾਂ ਨੂੰ ਤੁਰਤ ਪੀਜੀਆਈ ਲਿਆਂਦਾ ਗਿਆ ਹੈ।
ਦੱਸ ਦਈਏ ਕਿ ਪਿਛਲੇ ਦਿਨੀਂ ਬਾਦਲ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਸਿਹਤ ਵਿਚ ਸੁਧਾਰ ਪਿੱਛੋਂ ਉਹ ਘਰ ਪਰਤ ਆਏ ਸਨ।
ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਅਕਾਲੀ ਦਲ ਦੇ ਉਮੀਦਵਾਰ ਹਨ। ਉਹ ਇਨ੍ਹਾਂ ਚੋਣਾਂ ਵਿਚ ਸਭ ਤੋਂ ਉਮਰਦਰਾਜ਼ ਉਮੀਦਵਾਰ ਹਨ।
PUNJAB




INDIA








WORLD










