ਜਗਰਾਓਂ : ਜਗਰਾਓਂ ਦੀ ਦਾਣਾ ਮੰਡੀ ਵਿਚ 2 ਥਾਣੇਦਾਰਾਂ ਦੀ ਹੱਤਿਆ ਦੇ ਮਾਮਲੇ ‘ਚ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ 3 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਦੇ ਕਥਿਤ ਦੋਸ਼ੀਆਂ ਨੂੰ ਮੱਧ ਪ੍ਰਦੇਸ਼ ‘ਚੋਂ ਪੰਜਾਬ ਦੀ ਓਕੋ (ਓ.ਸੀ.ਸੀ. ਯੂਨਿਟ) ਟੀਮ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਆਰੋਪੀਆਂ ਨੂੰ ਜਗਰਾਓਂ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।
ਇਸ ਮਾਮਲੇ ਦੀ ਅਜੇ ਕਿਸੇ ਵੀ ਪੁਲਿਸ ਦੇ ਸੀਨੀਅਰ ਅਧਿਕਾਰੀ ਵੱਲੋਂ ਪੁਸ਼ਟੀ ਨਹੀਂ ਕੀਤੀ ਗਈ ਪਰ ਪੁਲਿਸ ਦੀ ਇਹ ਵੱਡੀ ਪ੍ਰਾਪਤੀ ਹੈ ਕਿ ਇਸ ਮਾਮਲੇ ਦੇ 3 ਦੋਸ਼ੀਆਂ ਜਿਨ੍ਹਾਂ ‘ਚ ਗੈਂਗਸਟਰ ਦਰਸ਼ਨ ਸਿੰਘ ਸਹੌਲੀ ਤੇ ਬਲਜਿੰਦਰ ਸਿੰਘ ਬੱਬੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਹੈ ਪਰ ਤੀਜੇ ਦਾ ਅਜੇ ਨਾਂਅ ਸਾਹਮਣੇ ਨਹੀਂ ਆਇਆ।
ਦੱਸ ਦਈਏ ਕਿ ਪਿਛਲੇ ਦਿਨੀਂ ਜਗਰਾਉਂ ਦੀ ਨਵੀਂ ਦਾਣਾ ਮੰਡੀ ‘ਚ ਪੁਲਿਸ ਦੇ 2 ਥਾਣੇਦਾਰਾਂ ਜਿਨ੍ਹਾਂ ‘ਚ ਏ.ਐੱਸ.ਆਈ. ਭਗਵਾਨ ਸਿੰਘ ਤੇ ਦਲਵਿੰਦਰ ਸਿੰਘ ਬੱਬੀ ਦੀ ਗੈਂਗਸਟਰਾਂ ਵਲੋਂ ਹੱਤਿਆ ਕਰ ਦਿੱਤੀ ਗਈ ਸੀ ਇਸ ਵਾਰਦਾਤ ਵਿਚ ਗੈਂਗਸਟਰ ਜੈਪਾਲ ਭੁੱਲਰ ਦਾ ਨਾਮ ਸਾਹਮਣੇ ਆਇਆ ਸੀ ਅਤੇ ਇਹ ਦੋਵੇਂ ਗੈਂਗਸਟਰ ਵੀ ਵਾਰਦਾਤ ਮੌਕੇ ਜੈਪਾਲ ਦੇ ਨਾਲ ਸਨ।
ਮੁਲਜ਼ਮਾਂ ਲਈ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਜਿੱਥੇ ਸੂਚਨਾ ਦੇਣ ਵਾਲੇ ਲਈ 19 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੋਇਆ ਸੀ, ਉਥੇ ਹੀ ਪੁਲਸ ਵਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਅੱਜ ਵੱਡੀ ਪ੍ਰਾਪਤੀ ਪੁਲਿਸ ਦੇ ਹੱਥ ਲੱਗੀ ਹੈ ਕਿਉਂਕਿ ਦੋ ਥਾਣੇਦਾਰਾਂ ਦੇ ਕਤਲ ਮਾਮਲੇ ਵਿਚ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
PUNJAB




INDIA








WORLD










